MD Relief heat rain: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ਮੌਸਮ ਦੇ ਮਿਜ਼ਾਜ ਬਦਲਣ ਨਾਲ ਜਿੱਥੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਮੌਸਮ ਵੀ ਸੁਹਾਵਣਾ ਹੋ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲ਼ੋਂ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਸੀ। ਦੱਸ ਦੇਈਏ ਕਿ ਅੱਜ ਸਵੇਰਸਾਰ ਤੋਂ ਹੀ ਬਾਰਿਸ਼ ਸ਼ੁਰੂ ਹੋਈ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਵੀਰਵਾਰ ਨੂੰ ਪੂਰਾ ਦਿਨ ਧੁੱਪ ਨਿਕਲੀ ਰਹੀ ਹਾਲਾਂਕਿ ਕਦੀ ਬੱਦਲ ਵੀ ਛਾਏ ਰਹੇ ਪਰ ਤਾਪਮਾਨ ‘ਚ ਵਾਧਾ ਦਰਜ ਕੀਤਾ ਗਿਆ। ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.8 ਡਿਗਰੀ ਦਰਜ ਕੀਤਾ ਗਿਆ ਅਤੇ ਇਸ ਦੇ ਨਾਲ ਘੱਟ ਤੋਂ ਘੱਟ 26.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਵੱਧ ਤੋਂ ਵੱਧ ਤਾਪਮਾਨ ‘ਚ ਸਾਧਾਰਨ ਤੋਂ 0.5 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ ਜਦਕਿ ਘੱਟ ਤੋਂ ਘੱਟ ਤਾਪਮਾਨ ‘ਚ 1.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।