meteorological department rain heat:ਬੀਤੇ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਬੇਹਾਲ ਹੋਏ ਲੁਧਿਆਣਾਵਾਸੀਆਂ ਨੂੰ ਹੁਣ ਜਲਦੀ ਹੀ ਰਾਹਤ ਮਿਲਣ ਵਾਲੀ ਹੈ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਸਮੇਤ ਪੂਰੇ ਪੰਜਾਬ ‘ਚ ਆਉਣ ਵਾਲੇ 3 ਦਿਨਾਂ ਦੌਰਾਨ ਮੱਧਮ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਸਬੰਧੀ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨ ਵਿਭਾਗ ਦੀ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਹੈ ਕਿ ਆਉਣ ਵਾਲੇ 29 ਤੋਂ 31 ਜੁਲਾਈ ਦੌਰਾਨ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਇਸ ਵਾਰ ਜੁਲਾਈ ਮਹੀਨੇ ‘ਚ ਬਰਸਾਤ ਸਾਧਾਰਨ ਤੋਂ ਜਿਆਦਾ ਰਹੀ ਹੈ। ਅਗਸਤ ਮਹੀਨੇ ‘ਚ ਵੀ ਚੰਗੀ ਬਰਸਾਤ ਹੋਣ ਦੀ ਸੰਭਾਵਨਾ ਹੈ, ਹਾਲਾਕਿ ਬੀਤੇ ਦਿਨਾਂ ਦੌਰਾਨ ਕੁਝ ਹੁੰਮਸ ਭਰਿਆ ਮੌਸਮ ਸੀ ਅਤੇ ਇਸ ਬਰਸਾਤ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਇਸ ਤੋਂ ਇਲਾਵਾ ਇਹ ਬਾਰਿਸ਼ ਕਿਸਾਨਾਂ ਦੇ ਲਈ ਕਾਫੀ ਫਾਇਦੇਮੰਦ ਦੱਸੀ ਗਈ ਹੈ। ਇਸ ਦੇ ਨਾਲ ਬਾਰਿਸ਼ ਨੂੰ ਲੈ ਕੇ ਕਿਸਾਨਾਂ ਅਤੇ ਵਣ ਵਿਭਾਗ ਲਈ ਖਾਸ ਹਦਾਇਤਾਂ ਵੀ ਜਾਰੀ ਕੀਤੀਆਂ ਹਨ।