minor girl commits suicide: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਨਬਾਲਿਗ ਲੜਕੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ।
ਦੱਸਣਯੋਗ ਹੈ ਕਿ ਮ੍ਰਿਤਕਾ ਦੀ ਪਛਾਣ ਕੰਗਨਵਾਲ ਇਲਾਕੇ ਦੇ ਮਹਾਦੇਵ ਕਾਲੋਨੀ ਦੀ ਰਹਿਣ ਵਾਲੀ ਆਰਤੀ ਯਾਦਵ ਨਾਂ ਨਾਲ ਹੋਈ ਹੈ, ਜਿਸ ਦਾ ਬੀਤੀ ਰਾਤ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ ਉਹ ਰਾਤ ਨੂੰ ਆਪਣੇ ਕਮਰੇ ‘ਚ ਜਾ ਕੇ ਸੌਂ ਗਈ ਸੀ ਪਰ ਸਵੇਰਸਾਰ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਹੋਈ ਮਿਲੀ। ਮ੍ਰਿਤਕ ਨਾਬਾਲਿਗਾ ਨੇ ਚੁੰਨੀ ਨਾਲ ਫਾਹਾ ਲਿਆ ਸੀ। ਮੌਕੇ ‘ਤੇ ਪਹੁੰਚੀ ਚੌਕੀ ਕੰਗਨਵਾਲ ਦੀ ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਹਸਪਤਾਲ ਭੇਜ ਦਿੱਤੀ ਅਤੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।