ਮੌਜੂਦਾ ਸਮੇਂ ਵਿੱਚ ਪਿਆਰ ਵਿੱਚ ਧੋਖਾ ਮਿਲਣ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ। ਅਜਿਹਾ ਇੱਕ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ, ਜਿੱਥੇ ਪਿਆਰ ਵਿੱਚ ਧੋਖਾ ਮਿਲਣ ਤੋਂ ਬਾਅਦ ਇੱਕ ਕੁੜੀ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ।
ਦਰਅਸਲ, ਵੀਰਵਾਰ ਸਵੇਰੇ ਪਿੰਡ ਭਾਨਾ ਦੀ ਇਸ ਕੁੜੀ ਦੀ ਲਾਸ਼ ਫਰੀਦਕੋਟ ਦੀ ਰਾਜਸਥਾਨ ਫੀਡਰ ਨਹਿਰ ਵਿੱਚੋਂ ਬਰਾਮਦ ਹੋਈ। ਜਿਸ ਨੂੰ ਕਬਜ਼ੇ ਵਿੱਚ ਲੈ ਕੇ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ । ਉੱਥੇ ਹੀ ਪਰਿਵਾਰਿਕ ਮੈਂਬਰਾਂ ਵੱਲੋਂ ਦੋਸ਼ੀ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਪੀੜਤ ਕੁੜੀ ਦੇ ਪਿਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦੀ ਕੁੜੀ ਫਰੀਦਕੋਟ ਵਿਖੇ IELTS ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਸਨੂੰ ਅਕਾਸ਼ ਨਾਮ ਦੇ ਮੁੰਡੇ ਨਾਲ ਪ੍ਰੇਮ ਸਬੰਧ ਬਣ ਗਏ, ਜੋ ਕਿ ਪਿਛਲੇ ਡੇਢ ਸਾਲ ਤੋਂ ਚੱਲ ਰਹੇ ਸਨ ।
ਇਸ ਤੋਂ ਅੱਗੇ ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦੀ ਕੁੜੀ ਨੇ ਉਨ੍ਹਾਂ ਨੂੰ ਅਕਾਸ਼ ਬਾਰੇ ਦੱਸਿਆ ਤਾਂ ਉਹ ਉਸਦਾ ਵਿਆਹ ਅਕਾਸ਼ ਨਾਲ ਕਰਵਾਉਣ ਲਈ ਵੀ ਸਹਿਮਤ ਹੋ ਗਏ ਸੀ, ਪਰ ਹੁਣ ਮੁੰਡਾ ਵਿਆਹ ਕਰਵਾਉਣ ਤੋਂ ਮੁਕਰ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦੀ ਕੁੜੀ ਵੱਲੋਂ ਇਹ ਖੌਫਨਾਕ ਕਦਮ ਚੁੱਕਿਆ ਗਿਆ ਹੈ। ਇਸ ਮਾਮਲੇ ਵਿੱਚ ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ ਅਤੇ ਦੋਸ਼ੀ ਲੜਕੇ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਉੱਥੇ ਹੀ ਦੂਜੇ ਪਾਸੇ ਥਾਣਾ ਮੁਖੀ ਕਰਨਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੁੜੀ ਨਾਬਾਲਿਗ ਸੀ। ਉਨ੍ਹਾਂ ਦੱਸਿਆ ਕਿ ਕੁੜੀ ਦੇ ਪਿਤਾ ਵੱਲੋਂ ਅਕਾਸ਼ ਨਾਮ ਦੇ ਮੁੰਡੇ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਇਹ ਵੀ ਦੇਖੋ: ਜੈਪਾਲ ਭੁੱਲਰ ਦੇ ਜੂਨੀਅਰ ਨੇ ਦੱਸੀ ਅਸਲੀਅਤ, ਕੌਣ ਬਣਾਉਂਦਾ ਖਿਡਾਰੀਆਂ ਨੂੰ ਗੈਂਗਸਟਰ ?