mobile recovered central jail: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ਦੀ ਕੇਂਦਰੀ ਜੇਲ ‘ਚੋਂ ਮੋਬਾਇਲ ਫੋਨ ਅਤੇ ਨਸ਼ੀਲੀਆਂ ਦਵਾਈਆਂ ਮਿਲਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਫਿਰ ਤਾਜ਼ਾ ਮਾਮਲਾ ਇੱਥੇ ਸਥਾਨਕ ਕੇਂਦਰੀ ਜੇਲ ਤੋਂ ਸਾਹਮਣੇ ਆਇਆ ਹੈ, ਜਿੱਥੇ ਅਧਿਕਾਰੀਆਂ ਵੱਲੋਂ ਛਾਪੇਮਾਰੀ ਦੌਰਾਨ 2 ਕੈਦੀਆਂ ਕੋਲੋਂ 4 ਮੋਬਾਇਲ ਬਰਾਮਦ ਕੀਤੇ ਹਨ। ਇਸ ਘਟਨਾ ਨੇ ਪ੍ਰਸ਼ਾਸਨ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ।
ਦੱਸਣਯੋਗ ਹੈ ਕਿ ਬੀਤੀ ਰਾਤ ਜੇਲ ਅਧਿਕਾਰੀਆਂ ਵੱਲੋਂ ਚੈਂਕਿੰਗ ਕੀਤੀ ਗਈ ਸੀ ਅਤੇ ਚੈਂਕਿੰਗ ਦੌਰਾਨ ਇਨ੍ਹਾਂ ਬੰਦੀਆਂ ਦੀਆਂ ਬੈਰਕਾਂ ‘ਚੋਂ ਇਹ ਮੋਬਾਇਲ ਬਰਾਮਦ ਕੀਤੇ ਗਏ ਹਨ ਫਿਲਹਾਲ ਪੁਲਿਸ ਵੱਲੋਂ ਆਪਣੇ ਪੱਧਰ ‘ਤੇ ਵੀ ਜਾਂਚ ਕੀਤੀ ਜਾ ਰਹੀ ਹੈ। ਜੇਲ ਅਧਿਕਾਰੀ ਜਗਪਾਲ ਸਿੰਘ ਵੱਲੋਂ ਇਸ ਸਬੰਧੀ ਪੁਲਿਸ ਕੋਲ ਵੀ ਇਨ੍ਹਾਂ ਕੈਦੀਆਂ ਖਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ, ਜਿਨ੍ਹਾਂ ਸੰਦੀਪ ਸਿੰਘ ਪੁੱਤਰ ਮਲਕੀਤ ਸਿੰਘ, ਇੰਦਰਜੀਤ ਸਿੰਘ ਪੁੱਤਰ ਰਣਜੀਤ ਸਿੰਘ ਸ਼ਾਮਿਲ ਹਨ।
ਇਹ ਵੀ ਦੇਖੋ–