mobiles packet of tobacco hawkers central jail: ਲੁਧਿਆਣਾ (ਤਰਸੇਮ ਭਾਰਦਵਾਜ)- ਭਾਵੇਂ ਕੋਰੋਨਾਵਾਇਰਸ ਦੇ ਚੱਲਦਿਆਂ ਕੇਂਦਰੀ ਜੇਲ ‘ਚ ਮੁਲਾਕਾਤਾਂ ਦਾ ਸਿਲਸਿਲਾ ਲੰਬੇ ਸਮੇਂ ਤੋਂ ਰੁਕਿਆ ਹੋਇਆ ਹੈ ਪਰ ਇਸ ਦੇ ਬਾਵਜੂਦ ਜੇਲ ‘ਚੋਂ ਕੈਦੀਆਂ ਤੋਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਹਾਲੇ ਵੀ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਕੇਂਦਰੀ ਜੇਲ ‘ਚ ਸਰਚ ਮੁਹਿੰਮ ਦੌਰਾਨ 8 ਮੋਬਾਇਲ ਫੋਨ ਅਤੇ 23 ਪੂੜੀਆਂ ਤੰਬਾਕੂ ਬਰਾਮਦ ਕੀਤਾ ਗਿਆ ਹੈ। ਦੱਸ ਦੇਈਏ ਕਿ ਹੁਣ ਥਾਣਾ ਡਿਵੀਜ਼ਨ ਨੰਬਰ 7 ਦੀ ਤਾਜਪੁਰ ਚੌਕੀ ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ।
ਏ.ਐੱਸ.ਆਈ ਤਜਿੰਦਰ ਸਿੰਘ ਨੇ ਦੱਸਿਆ ਹੈ ਕਿ ਮੁਲਾਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਪੁਲਿਸ ਨੇ ਸੈਂਟਰਲ ਜੇਲ ਦੇ ਸਹਾਇਕ ਸੁਪਰਡੈਂਟ ਪੁਨੀਤ ਗਰਗ ਦੀ ਸ਼ਿਕਾਇਤ ‘ਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਭੇਜੀ ਸ਼ਿਕਾਇਤ ਮੁਤਾਬਕ ਸੋਮਵਾਰ ਨੂੰ ਜੇਲ ਪੁਲਿਸ ਅਤੇ ਸੀ.ਆਰ.ਪੀ.ਐੱਫ ਟੀਮ ਨੇ ਸੰਯੁਕਤ ਰੂਪ ਨਾਲ ਅਚਾਨਕ ਸਰਚ ਆਪਰੇਸ਼ਨ ਚਲਾਇਆ। ਇਸ ਦੌਰਾਨ ਉਨ੍ਹਾਂ ਤੋਂ 8 ਮੋਬਾਇਲ ਫੋਨ ਅਤੇ ਤੰਬਾਕੂ ਦੀਆਂ ਪੁੜੀਆਂ ਬਰਾਮਦ ਕੀਤੀਆਂ ਗਈਆਂ ਹਨ। ਤਜਿੰਦਰ ਸਿੰਘ ਨੇ ਕਿਹਾ ਹੈ ਕਿ ਮੁਲਜ਼ਮਾਂ ਨੂੰ ਅਦਾਲਤ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।