10 trade unions protest: ਮੋਗਾ (9 ਅਗਸਤ) : ਇੰਟਕ ਸਮੇਤ ਦੇਸ਼ ਦੀਆਂ ਦੱਸ ਟ੍ਰੇਡ ਯੂਨੀਅਨਾਂ ਦੇ ਸਾਂਝੇ ਫੈਂਸਲੇ ਅਨੁਸਾਰ ਅਤੇ ਇੰਟਕ ਦੇ ਕੌਮੀ ਪ੍ਰਧਾਨ ਅਤੇ ਸੀ ਡਬਲਯੂ ਸੀ ਮੈਂਬਰ ਡਾਕਟਰ ਜੀ ਸੰਜੀਵਾ ਰੈਡੀ, ਪੰਜਾਬ ਪ੍ਰਦੇਸ਼ ਇੰਟਕ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ, ਯੂਥ ਇੰੰਟਕ ਦੇ ਕੌਮੀ ਪ੍ਰਧਾਨ ਸੰਜੇ ਗਾਬਾ ਅਤੇ ਪੰਜਾਬ ਪ੍ਰਦੇਸ਼ ਯੂਥ ਇੰਟਕ ਪ੍ਰਧਾਨ ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਇੰਟਕ ਨਾਲ ਸਬੰਧਤ ਵੱਖ-ਵੱਖ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦੇ ਵਰਕਰਾਂ ਨੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ, ਪ੍ਰਦੇਸ਼ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋੜਾਂ ਅਤੇ ਪ੍ਰਦੇਸ਼ ਯੂਥ ਇੰਟਕ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ, ਮਿਡ ਡੇ ਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ਚੰਦ ਚੰਡਾਲੀਆ, ਕਾਂਗਰਸ ਸੂਬਾ ਸਕੱਤਰ ਅਸ਼ੋਕ ਕਾਲੀਆ, ਕੌਮੀ ਕਾਂਗਰਸ ਆਗੂ ਰਕੇਸ਼ ਵਰਮਾ ਦੀ ਅਗਵਾਈ ਵਿੱਚ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਜ਼ਦੂਰ, ਅਤੇ ਕਿਸਾਨ ਵਿਰੋਧੀ ਨੀਤੀਆਂ ਵਿਰੁੱਧ ਰੋਸ ਵਜੋਂ ਕਾਲੇ ਬਿੱਲੇ ਲਗਾਏ ਅਤੇ ਭਾਰਤ ਬਚਾਓ ਦਾ ਸੰਕਲਪ ਲੈਂਦਿਆਂ ਨੀਵੇਂ ਪੁਲ ਨੇੜੇ ਬਾਬਾ ਵਿਸ਼ਵਕਰਮਾ ਰਾਜ ਮਿਸਤਰੀ ਮਜਦੂਰ ਯੂਨੀਅਨ ਦੇ ਦਫਤਰ ਮੂਹਰੇ ਇਕੱਤਰ ਹੋ ਕੇ ਜੋਰਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਮਜ਼ਦੂਰਾਂ ਮੁਲਾਜ਼ਮਾਂ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਪੂੰਜੀਪਤੀਆਂ ਦੀ ਕਠਪੁਤਲੀ (ਪਪਟ) ਸਰਕਾਰ ਹੈ ਜਿਹੜੀ ਨੰਗੀ ਚਿੱਟੀ ਹੋ ਕੇ ਸਰਮਾਏਦਾਰਾਂ ਦੇ ਪੱਖ ਵਿੱਚ ਅਤੇ ਮਜ਼ਦੂਰਾਂ, ਮੁਲਾਜ਼ਮਾਂ ਅਤੇ ਕਿਸਾਨਾਂ ਦੇ ਵਿਰੁੱਧ ਖੜੀ ਹੈ। ਉਨ੍ਹਾਂ ਕਿਹਾ ਕਿ ਫਾਇਦੇ ਵਿੱਚ ਜਾਂਦੇ ਜਨਤਕ ਅਦਾਰਿਆਂ ਨੂੰ ਧੜਾ ਧੜ ਪ੍ਰਾਈਵੇਟ ਹੱਥਾਂ ਵਿੱਚ ਸੋਂਪੀ ਜਾ ਰਹੀ ਹੈ। ਧੀਰ ਨੇ ਕਿਹਾ ਕਿ ਮੋਜੂਦਾ ਸਮੇਂ ਵਿੱਚ ਦੇਸ਼ ਦੇ 24 ਕਰੋੜ ਲੋਕ ਬੇਰੋਜ਼ਗਾਰ ਹਨ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਪ੍ਰਬੰਧਨ ਨੇ ਅਪਣੇ 20000 ਕਰਮਚਾਰੀਆਂ ਨੂੰ ਛੇ ਮਹੀਨਿਆਂ ਲਈ ਜ਼ਬਰੀ ਛੁੱਟੀਆਂ ਤੇ ਜਾਣ ਦੀਆਂ ਹਦਾਇਤਾਂ ਦਿੱਤੀਆਂ ਹਨ।
ਨੋਟਬੰਦੀ ਅਤੇ ਜੀ ਐਸ ਟੀ ਨੇ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਕੰਮ ਧੰਦੇ ਪੂਰਨ ਰੂਪ ਵਿੱਚ ਖਤਮ ਕਰ ਦਿੱਤੇ ਹਨ। ਦੇਸ਼ ਦੀ ਆਰਥਿਕਤਾ ਸਮਾਪਤੀ ਦੇ ਕਗਾਰ ਤੇ ਹੈ। ਧੀਰ ਨੇ ਕਿਹਾ ਕਿ 8 ਅਗਸਤ 1942 ਨੂੰ ਆਲ ਇੰਡੀਆ ਕਾਂਗਰਸ ਕਮੇਟੀ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਅਗਵਾਈ ਵਿੱਚ ਅੰਗਰੇਜ਼ੀ ਹਕੂਮਤ ਨੂੰ ਦੇਸ਼ ਵਿਚੋਂ ਬਾਹਰ ਕੱਢਣ ਲਈ ਭਾਰਤ ਛੱਡੋ ਅੰਦੋਲਨ ਚਲਾਇਆ ਸੀ ਜਿਸ ਨੂੰ ਦੇਸ਼ ਅਜ਼ਾਦ ਹੋਣ ਤੇ 15 ਅਗਸਤ 1947 ਨੂੰ ਸਫਲਤਾ ਮਿਲੀ ਸੀ। ਅੱਜ ਦੇਸ਼ ਨੂੰ ਮੋਦੀ ਸਰਕਾਰ ਦੀਆਂ ਮਜ਼ਦੂਰ ਮੁਲਾਜ਼ਮ ਅਤੇ ਕਿਸਾਨ ਵਿਰੋਧੀ ਅਤੇ ਪੂੰਜੀਪਤੀਆਂ ਪੱਖੀ ਮੋਦੀ ਸਰਕਾਰ ਨੂੰ ਚਲਦਾ ਕਰਨ ਲਈ ਦੇਸ਼ ਦੀਆਂ 10 ਕੇਂਦਰੀ ਟ੍ਰੇਡ ਯੂਨੀਅਨਾਂ ਨੇ ਭਾਰਤ ਬਚਾਓ ਅੰਦੋਲਨ ਅੱਜ ਸ਼ੁਰੂ ਕੀਤਾ ਗਿਆ ਹੈ ਅਤੇ ਇਹ ਅੰਦੋਲਨ ਵੀ 2024 ਵਿੱਚ ਮੋਦੀ ਸਰਕਾਰ ਨੂੰ ਅਲਵਿਦਾ ਕਹਿ ਕੇ ਸਫ਼ਲਤਾ ਪ੍ਰਾਪਤ ਕਰੇਗਾ। ਮਜ਼ਦੂਰਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਖੁਲਾਸਾ ਕਰਦਿਆਂ ਪ੍ਰਦੇਸ਼ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋੜਾਂ ਅਤੇ ਪ੍ਰਦੇਸ਼ ਯੂਥ ਇੰਟਕ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਵਿੱਚ
- ਪੁਰਾਣੀ ਪੈਂਨਸ਼ਨ ਸਕੀਮ ਬਹਾਲ ਕਰਨਾ
- ਕੰਟਰੈਕਟ ਕਰਮਚਾਰੀਆਂ ਨੂੰ ਪੱਕਾ ਕਰਨਾ
- ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ
- ਪੰਜਾਬ ਪੇ ਕਮਿਸ਼ਨ ਨੂੰ ਲਾਗੂ ਕਰਨਾ
- ਕਰਮਚਾਰੀਆਂ ਦੇ ਭੱਤਿਆਂ ਵਿੱਚ ਕੀਤੀ ਕਟੌਤੀ ਵਾਪਸ ਲੈਣਾ
- ਜਨਤਕ ਖੇਤਰ ਦੇ ਅਦਾਰਿਆਂ ਰੇਲ, ਬੈਂਕ, ਐਲ ਆਈ ਸੀ, ਪੈਟਰੋਲੀਅਮ, ਕੋਇਲਾ, ਸਟੀਲ ਆਦਿ ਦਾ ਨਿੱਜੀਕਰਨ ਕਰਨਾ ਬੰਦ ਕਰਨਾ
- ਸਰਕਾਰੀ ਅਦਾਰਿਆਂ ਵਿੱਚ ਠੇਕੇਦਾਰੀ ਸਿਸਟਮ ਬੰਦ ਕਰਨਾ ਅਤੇ ਕੱਚੇ ਕਾਮਿਆਂ ਨੂੰ ਪੱਕੇ ਕਰਨਾ
- ਮਿਡ ਡੇ ਮੀਲ, ਆਸ਼ਾ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਮਿਨੀਮਮ ਵੇਜਿਜ਼ ਦੇ ਦਾਇਰੇ ਵਿੱਚ ਸ਼ਾਮਲ ਕਰਨਾਂ
- ਟਰੱਕ ਡਰਾਈਵਰਾਂ ਦੇ ਲਾਇਸੈਂਸ ਰੀਨਿਊ ਜ਼ਿਲ੍ਹਾ ਪੱਧਰ ਤੇ ਕਰਨਾ
- ਘੱਟੋ-ਘੱਟ ਉਜਰਤ 24000 ਮਹੀਨਾ ਕਰਨਾ
- ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਦਿਹਾੜੀਦਾਰ ਮਜ਼ਦੂਰਾਂ ਅਤੇ ਪ੍ਰਾਈਵੇਟ ਅਦਾਰਿਆਂ ਦੇ ਮੁਲਾਜ਼ਮਾਂ ਨੂੰ 7500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਅਤੇ ਦਸ ਕਿਲੋ ਅਨਾਜ ਪ੍ਰਤੀ ਮਹੀਨਾ ਕੋਰੋਨਾ ਮਹਾਂਮਾਰੀ ਖਤਮ ਹੋਣ ਤੱਕ ਦਿੱਤੀ ਜਾਵੇ।
ਇਸ ਰੋਸ ਪ੍ਰਦਰਸ਼ਨ ਵਿਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਇੰਟਕ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਢਿੱਲੋਂ, ਮਦਨ ਲਾਲ ਬੋਹਤ, ਕਰਮ ਚੰਦ ਚੰਡਾਲੀਆ, ਜਗਤਾਰ ਸਿੰਘ ਮਖੂ, ਅਨਿਲ ਜਾਦਾ, ਵਿਜੇ ਛਪਰੀ, ਲਖਵਿੰਦਰ ਸਿੰਘ ਭੁੱਲਰ, ਵਿੱਕੀ, ਅਮਰੀਕ ਸਿੰਘ ਜੋੜਾਂ, ਸੰਤੋਖ ਸਿੰਘ, ਖੁਸ਼ਪਾਲ ਰਿਸ਼ੀ, ਸੱਤ ਪਾਲ ਸਿੰਘ ਭਿੰਡਰ, ਪ੍ਰੀਤਮ ਸਿੰਘ ਬਿੱਲੂ, ਰਕੇਸ਼ ਕੁਮਾਰ, ਸੁਰਿੰਦਰ ਕੁਮਾਰ ਛਿੰਦਾ, ਬਲਵੀਰ ਸਿੰਘ ਬੀਰਾ, ਰਾਮ ਬਚਨ ਰਾਓ, ਵਿਜੇ ਮਿਸ਼ਰਾ, ਨਿਰੰਜਣ ਸਿੰਘ ਕਾਕਾ, ਜਸਵੰਤ ਸਿੰਘ ਜੱਸਾ, ਮੇਜ਼ਰ ਸਿੰਘ, ਗੁਰਤੇਜ ਸਿੰਘ ਘੱਲਕਲਾਂ, ਦਰਸ਼ਨ ਲਾਲ, ਰਾਜੀਵ ਕੁਮਾਰ ਭੋਲਾ, ਕੁਲਦੀਪ ਸਿੰਘ, ਮੇਜ਼ਰ ਸਿੰਘ, ਦਵਿੰਦਰ ਸਿੰਘ, ਰਮਨਦੀਪ ਸਿੰਘ, ਹਰਵਿੰਦਰ ਕੌਰ ਗੂਜੋ, ਰਾਜੂ, ਸੁਖਮੰਦਰ ਸਿੰਘ, ਨੰਦ ਲਾਲ ਜੈਦਕਾ, ਨਰਿੰਦਰ ਸਿੰਘ, ਕੁਲਬੀਰ ਸਿੰਘ, ਨੇਕ ਸਿੰਘ, ਵਿਦਿਆ ਰਾਣੀ, ਕੁਲਵਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।