moga attack on shopkeeper: ਮੋਗਾ ਕਸਬਾ ਬਾਘਾਪੁਰਾਣਾ ਵਿੱਚ ਆਏ ਦਿਨ ਗਲਤ ਅਨਸਰਾਂ ਵੱਲੋਂ ਵੱਡੀਆਂ-ਵੱਡੀਆਂ ਘਟਨਾਵਾਂ ਨੂੰ ਅੰਜਾਮ ਦਿੱਤੇ ਜਾ ਰਹੇ ਹਨ। ਅਜਿਹੇ ਗਲਤ ਅਨਸਰ ਬੇਖੌਫ ਹੋ ਕੇ ਸ਼ਰ੍ਹੇਆਮ ਬਾਜ਼ਾਰਾਂ ਵਿੱਚ ਗੁੰਡਾਗਰਦੀ ਕਰ ਰਹੇ ਹਨ।
ਇੱਥੇ ਹੀ ਬੱਸ ਨਹੀਂ ਕਿ ਅਜਿਹੇ ਗੁੰਡੇ ਆਮ ਲੋਕਾਂ ਲਈ ਖੌਫ ਬਣੇ ਹੋਏ ਹਨ। ਜਿਸ ਦੀ ਮਿਸਾਲ ਮੋਗਾ ਦੇ ਕਸਬਾ ਬਾਘਾਪੁਰਾਣਾ ਵਿਚ ਦੇਖਣ ਨੂੰ ਮਿਲੀ ਜਦੋਂ ਇਕ ਦੁਕਾਨ ਮਾਲਕ ਆਪਣੀ ਦੁਕਾਨ ਵਿਚ ਬੈਠਾ ਸੀ ਦੋ ਵਿਅਕਤੀ ਉਸ ਦੀ ਦੁਕਾਨ ਦੇ ਬਾਹਰ ਆਏ ਅਤੇ ਇਕ ਵਿਅਕਤੀ ਨੇ ਉਸ ਉਪਰ ਰਾਡ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਕਰਕੇ ਦੁਕਾਨਦਾਰ ਪੂਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ। ਦੁਕਾਨ ਮਾਲਕ ਸੁਰਿੰਦਰ ਤਨੇਜਾ ਜਦੋਂ ਆਪਣੀ ਦੁਕਾਨ ‘ਤੇ ਬੈਠਾ ਸੀ ਤਾਂ ਦੋ ਮੋਟਰਸਾਈਕਲ ਸਵਾਰ ਬਦਮਾਸ਼ ਆਏ ਅਤੇ ਇਕ ਨੇ ਉੱਤਰ ਕੇ ਹੱਥ ਵਿੱਚ ਰਾਡ ਲੈ ਕੇ ਦੁਕਾਨ ਵਿੱਚ ਵੜਿਆ ਅਤੇ ਦੁਕਾਨ ਦਾ ਉੱਪਰ ਹਮਲਾ ਕਰਕੇ ਫ਼ਰਾਰ ਹੋ ਗਿਆ।
ਜ਼ਖ਼ਮੀ ਦੁਕਾਨਦਾਰ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਪਰੋਕਤ ਵਿਅਕਤੀ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਇਸ ਮੌਕੇ ‘ਤੇ ਜਾਣਕਾਰੀ ਦਿੰਦਿਆਂ ਡੀਐਸਪੀ ਜਸਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਉਕਤ ਦੋਸ਼ੀਆਂ ਦੀ ਭਾਲ ਲਈ ਪੁਲਿਸ ਸੀਸੀਟੀਵੀ ਕੈਮਰਿਆਂ ਦੇ ਆਧਾਰ ‘ਤੇ ਜਾਂਚ ਕਰ ਰਹੀ ਹੈ। ਖਹਿਰਾ ਨੇ ਕਿਹਾ ਕਿ ਜਲਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।