moga road accident: ਮੋਗਾ ਦੇ ਕਸਬਾ ਬਾਘਾਪੁਰਾਣਾ ‘ਤੇ ਰੇਤ ਨਾਲ ਭਰੇ ਟਰਾਲੇ ਨਾਲ ਮੋਟਰਸਾਈਕਲ ਟਕਰਾਉਣ ਨਾਲ ਪਤੀ-ਪਤਨੀ ਦੀ ਮੌਕੇ ‘ਤੇ ਮੌਤ ਹੋ ਗਈ। ਦੋਨੋ ਹੀ ਟਰਾਲੇ ਹੇਠਾਂ ਬੁਰੀ ਤਰ੍ਹਾਂ ਕੁਚਲੇ ਗਏ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਬਾਘਾਪੁਰਾ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸਮਾਜ ਸੇਵਾ ਸੁਸਾਇਟੀ ਦੀ ਮਦਦ ਨਾਲ ਦੋਵੇਂ ਲਾਸ਼ਾਂ ਨੂੰ ਬੜੀ ਮੁਸ਼ਕਲ ਨਾਲ ਸਮੇਟ ਕੇ ਪੋਸਟਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਦਰਸ਼ਨ ਸਿੰਘ 60 ਸਾਲਾਂ ਦੀ ਆਪਣੀ ਪਤਨੀ ਬਲਜੀਤ ਕੌਰ ਨਾਲ ਪਿੰਡ ਸਮਾਲਸਰ ਵਿੱਚ ਇੱਕ ਰਿਸ਼ਤੇਦਾਰ ਦੀ ਮੌਤ ਦੇ ਦੁਖ ਵਿਚ ਵਿੱਚ ਸ਼ਾਮਲ ਹੋਣ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ। ਮੋਗਾ ਤੋਂ ਬਾਘਾਪੁਰਾਣਾ ਵੱਲ ਟਰਾਲਾ ਰੇਤ ਨਾਲ ਭਰਿਆ ਜਾ ਰਹੀ ਸੀ ਤਾਂ ਦੋ ਟਰਾਲੇ ਦੇ ਵਿਚਕਾਰ ਮੋਟਰਸਾਈਕਲ ਆ ਜਾਣ ਕਾਰਨ ਬਾਈਕ ਦਾ ਹੈਂਡਲ ਇੱਕ ਟਰਾਲੇ ਨਾਲ ਟਕਰਾ ਗਿਆ। ਦੋਵੇਂ ਪਤੀ-ਪਤਨੀ ਮੋਟਰਸਾਈਕਲ ਸਮੇਟ ਟਰਾਲੇ ਨੀਚੇ ਕੁਚਲੇ ਗਏ। ਜਿਸ ਕਾਰਨ ਦੋਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਹਾਦਸੇ ਵਾਲੀ ਜਗ੍ਹਾ ਤੋਂ ਕੁਝ ਦੂਰੀ ‘ਤੇ ਸ਼ਰਾਬ ਦੇ ਠੇਕੇ ‘ਤੇ ਲੱਗੇ ਸੀਸੀਟੀਵੀ ਕੈਮਰੇ ਵਿਚ ਇਹ ਹਾਦਸਾ ਕੈਦ ਹੋ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।