Mullanpur Mandi Paddy Procurement: ਲੁਧਿਆਣਾ (ਤਰਸੇਮ ਭਾਰਦਵਾਜ)-ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਮੁੱਲਾਪੁਰ ਦੀ ਦਾਣਾ ਮੰਡੀ ‘ਚ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ 2 ਢੇਰੀਆਂ ਝੋਨੇ ਦੀ ਫਸਲ ਦੀ ਖਰੀਦ ਕਰਵਾ ਕੇ ਅਗਾਜ਼ ਕੀਤਾ ਗਿਆ ਤੇ ਇਸ ਦੌਰਾਨ ਲੱਡੂ ਵੀ ਵੰਡੇ ਗਏ। ਇਸ ਤੋਂ ਬਾਅਦ ਮੰਤਰੀ ਵੱਲੋਂ ਕੋਰੋਨਾ ਦੇ ਚੱਲਦਿਆਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਤੇ ਕਿਸਾਨਾਂ ਨੂੰ ਮਿਹਨਤ ਦਾ ਪੂਰਾ ਮੁੱਲ ਮੋੜਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਇਸ ਵਾਰ ਸੂਬੇ ਭਰ ‘ਚ 170 ਲੱਖ ਮੀਟ੍ਰਕ ਟਨ ਦੇ ਕਰੀਬ ਫਸਲ ਮੰਡੀਆਂ ‘ਚ ਆਉਣ ਦੀ ਉਮੀਦ ਜਤਾਈ ਹੈ।ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਾਲ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਤੇ ਹੋਰ ਸੀਨੀਅਰ ਅਫਸਰ ਵੀ ਪਹੁੰਚੇ।
ਦੱਸਣਯੋਗ ਹੈ ਕਿ ਕੋਰੋਨਾ ਦੇ ਦੌਰ ਦੇ ਚੱਲਦਿਆਂ ਸਰਕਾਰ ਵੱਲੋਂ ਉੱਚਿਤ ਪ੍ਰਬੰਧ ਕਰਕੇ ਇਸ ਵਾਰ ਸੂਬੇ ਭਰ ‘ਚ 27 ਸਤੰਬਰ ਤੋਂ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਇਸ ਵਾਰ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵੀ ਵਧਾਈਆ ਗਈਆਂ ਹਨ।