new corona cases in ludhiana : ਲੁਧਿਆਣਾ ਜ਼ਿਲੇ ‘ਚ ਕੋਰੋਨਾ ਮਹਾਂਮਾਰੀ ਨੇ ਆਪਣਾ ਭਿਆਨਕ ਰੂਪ ਧਾਰਨ ਕੀਤਾ ਹੋਇਆ ਸੀ।ਜਿਸ ਨੂੰ ਹੁਣ ਕੁਝ ਠੱਲ੍ਹ ਪੈਂਦੀ ਨਜ਼ਰ ਆ ਰਹੀ ਹੈ।ਲੁਧਿਆਣਾ ਦੇ ਸਿਵਿਲ ਸਰਜਨ ਡਾ. ਰਾਜੇਸ਼ ਬੱਗਾ ਨੇ ਕੋਰੋਨਾ ਮਹਾਂਮਾਰੀ ਦੀ ਤਾਜਾ ਸਥਿਤੀ ਬਾਰੇ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਅੱਜ ਤੱਕ ਜ਼ਿਲੇ ‘ਚ 17983 ਕੋਰੋਨਾ ਪਾਜ਼ੇਟਿਵ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।ਜ਼ਿਲਾ ਲੁਧਿਆਣਾ ‘ਚ ਹੁਣ 328268 ਸ਼ੱਕੀ ਵਿਅਕਤੀਆਂ ਦੇ ਕੋਰੋਨਾ ਸੈਂਪਲ ਲਏ ਗਏ ਹਨ ਜ਼ੋ ਕਿ ਆਰ.ਟੀ.ਪੀ.ਸੀ.ਆਰ-178613, ਐਂਟੀਜਨ-148441 ਅਤੇ ਟਰੂਨੇਟ 1214 ਹਨ।ਅੱਜ ਪੈਡਿੰਗ ਪਈਆਂ ਰਿਪੋਰਟਾਂ ‘ਚੋਂ 75 ਸੈਂਪਲਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈਆਂ ਗਈਆਂ ਹਨ।
ਜਿਨ੍ਹਾਂ ‘ਚੋਂ 61 ਜ਼ਿਲਾਂ ਲੁਧਿਆਣਾ ਨਾਲ ਸੰਬੰਧਿਤ ਹਨ ਅਤੇ 14 ਪਾਜ਼ੇਟਿਵ ਮਾਮਲੇ ਹੋਰਨਾਂ ਜ਼ਿਲਿਆਂ ਨਾਲ ਸਬੰਧਿਤ ਹਨ।ਦੱਸਣਯੋਗ ਹੈ ਕਿ ਅੱਜ ਪ੍ਰਾਪਤ ਹੋਏ ਅੰਕੜਿਆਂ ‘ਚੋਂ 61 ਨਵੇਂ ਕੋੋਰੋਨਾ ਮਾਮਲੇ ਲੁਧਿਆਣਾ ਨਾਲ ਸੰਬੰਧਿਤ ਹਨ।ਕੁੱਲ ਮਿਲਾ ਕੇ ਲੁਧਿਆਣਾ ਜ਼ਿਲੇ ‘ਚ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 19235 ਹੋ ਗਈ ਹੈ।ਦੱਸ ਦੇਈਏ ਕਿ ਅੱਜ ਕੋਰੋਨਾ ਨਾਲ ਲੁਧਿਆਣਾ ‘ਚ 4 ਮੌਤਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 3 ਲੁਧਿਆਣਾ ਨਾਲ ਸੰਬੰਧਿਤ ਅਤੇ 1 ਜੰਮੂ-ਕਸ਼ਮੀਰ ਨਾਲ ਸਬੰਧਿਤ ਹੈ।ਕੁੱਲ ਮਿਲਾ ਕੇ ਲੁਧਿਆਣਾ ‘ਚ ਕੋੋਰੋਨਾ ਨਾਲ ਮੌਤਾਂ ਦਾ ਅੰਕੜਾ 802 ਹੋ ਗਈ ਹੈ ਅਤੇ ਹੋਰਾਂ ਸੂਬਿਆਂ ਦੀਆਂ ਮੌਤਾਂ ਦੀ ਗਿਣਤੀ 290 ਹੋ ਗਈ ਹੈ।ਸਿਹਤ ਮੰਤਰਾਲੇ ਵਲੋਂ ਜਨਤਾ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਨਾਲ ਸੰਬੰਧਿਤ ਸਾਵਧਾਨੀਆਂ ਦੀ ਪਾਲਣਾ ਕਰਨਾ ਜਾਰੀ ਰੱਖੋ।