Night curfew Ludhiana guidelines : ਲੁਧਿਆਣਾ ‘ਚ ਬੇਕਾਬੂ ਹੋਈ ਕੋਰੋਨਾ ਦੀ ਰਫਤਾਰ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਤ ਦਾ ਕਰਫਿਊ ਲਾਗੂ ਕਰਨ ਦਾ ਆਦੇਸ਼ ਦਿੱਤਾ ਗਿਆ ਹੈ, ਜੋ ਕਿ ਅੱਜ ਤੋਂ ਸ਼ੁਰੂ ਹੋਵੇਗਾ। ਇਸ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਹੁਣ ਜ਼ਿਲ੍ਹੇ ਭਰ ‘ਚ ਰਾਤ ਨੂੰ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਰਹੇਗਾ।ਇਸ ਦੇ ਨਾਲ ਹੀ ਐਤਵਾਰ ਨੂੰ ਵੀ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ ਸਿਰਫ ਜਰੂਰੀ ਵਸਤਾਂ ਵਾਲੀਆਂ ਹੀ ਦੁਕਾਨਾਂ ਖੋਲਣ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਰੈਸਟੋਰੈਂਟ, ਹੋਟਲ ਆਦਿ 9 ਵਜੇ ਤੱਕ ਹੀ ਖੁੱਲ੍ਹੇ ਰਹਿਣਗੇ। ਸ਼ਾਪਿੰਗ ਮਾਲ ‘ਚ ਹੋਟਲ ਜਾਂ ਰੈਸਟੋਰੈਂਟ ਵੀ ਰਾਤ ਦੇ 9 ਵਜੇ ਤੱਕ ਹੀ ਖੁੱਲ੍ਹੇ ਰਹਿਣਗੇ ਜਦਕਿ ਸ਼ਰਾਬ ਦੇ ਠੇਕੇ ਵੀ ਰਾਤ ਦੇ 9 ਵਜੇ ਤੱਕ ਹੀ ਖੁੱਲ੍ਹੇ ਰਹਿ ਸਕਦੇ ਹਨ।ਇਸ ਤੋਂ ਦੇ ਨਾਲ ਹੀ ਇਕ ਸ਼ਹਿਰ ਤੋਂ ਦੂਜੇ ਸ਼ਹਿਰ ਜਾਣ ਵਾਲੇ ਲੋਕਾਂ ਨੂੰ ਆਗਿਆ ਹੋਵੇ ਅਤੇ ਉਦਯੋਗਿਕ ਯੂਨਿਟਾਂ ਨੂੰ ਵੀ ਖੋਲੀਆ ਜਾਣਗੀਆਂ।
ਜ਼ਿਕਰਯੋਗ ਹੈ ਕਿ ਸੂਬੇ ਭਰ ‘ਚ ਕੋਰੋਨਾ ਦੀ ਵੱਧ ਰਹੀ ਰਫਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਜ਼ਿਲ੍ਹਿਆਂ ‘ਚ ਰਾਤ ਨੂੰ ਕਰਫਿਊ ਲਾਉਣ ਦਾ ਫੈਸਲਾ ਲਿਆ ਗਿਆ ਹੈ, ਇਨ੍ਹਾਂ ‘ਚ ਲੁਧਿਆਣਾ, ਜਲੰਧਰ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ।