Oil prices congress protest: ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ। ਇਸ ਦੇ ਮੱਦੇਨਜ਼ਰ ਅੱਜ ਲੁਧਿਆਣਾ ਵਿੱਚ ਸੈਂਕੜੇ ਕਾਂਗਰਸੀ ਵਰਕਰਾਂ ਸੜਕਾਂ ‘ਤੇ ਉਤਰ ਆਏ ਅਤੇ ਸਰਕਾਰ ਖਿਲਾਫ ਖੂਬ ਰੋਸ ਪ੍ਰਦਰਸ਼ਨ ਕੀਤਾ। ਜਾਣਕਾਰੀ ਮੁਤਾਬਕ ਲੁਧਿਆਣਾ ਦੇ ਭਾਰਤ ਨਗਰ ਚੌਂਕ ਵਿੱਚ ਪੀ.ਐੱਸ.ਆਈ.ਡੀ.ਸੀ ਦੇ ਚੇਅਰਮੈਨ ਤੇ ਪੰਜਾਬ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਕ੍ਰਿਸ਼ਨ ਕੁਮਾਰ ਬਾਵਾ ਅਤੇ ਸਾਬਕਾ ਸਕੱਤਰ ਅਮਰਜੀਤ ਸਿੰਘ ਓਬਰਾਏ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਨੇ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਹੱਥਾਂ ਵਿੱਚ ਦੇਸ਼ ਵਾਸੀਆਂ ਵਿਰੋਧੀ ਪਾਸ ਕੀਤੇ ਗਏ ਪ੍ਰਸਤਾਵਾਂ ਦੀਆਂ ਲਿਖੀਆਂ ਤਖਤੀਆਂ ਅਤੇ ਕਾਂਗਰਸ ਪਾਰਟੀ ਦੇ ਕੌਮੀ ਆਗੂਆਂ ਦੀਆਂ ਤਸਵੀਰਾਂ ਦੇ ਪੋਸਟਰ ਚੁੱਕ ਹੋਏ ਸੀ।
ਇਸ ਦੌਰਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਉਬਰਾਏ ਨੇ ਦੱਸਿਆ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਰੋਜ਼ਾਨਾ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਦੱਸਣਯੋਗ ਹੈ ਕਿ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਜਨਤਾ ਨੂੰ ਮਹਿੰਗਾਈ ਦੀ ਕਾਫੀ ਮਾਰ ਝੱਲਣੀ ਪੈ ਰਹੀ ਹੈ।