oneway traffic pakkhowal minister ashu: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ਦੇ ਸਭ ਤੋਂ ਮਹੱਤਵਪੂਰਨ ਪ੍ਰੋਜੈਕਟ ਪੱਖੋਵਾਲ ਰੋਡ ‘ਤੇ ਰੇਲਵੇ ਕ੍ਰਾਸਿੰਗ ‘ਤੇ ਆਰ.ਓ.ਬੀ-ਆਰ.ਯੂ.ਬੀ ਦਾ ਨਿਰਮਾਣ ਕੰਮ ਚੱਲ ਰਿਹਾ ਹੈ। ਇਨ੍ਹਾਂ ‘ਚ ਆਰ.ਓ.ਬੀ ਨੂੰ ਅਗਲੇ 3 ਮਹੀਨਿਆਂ ਤੱਕ ਸ਼ੁਰੂ ਕਰਨ ਦਾ ਦਾਅਵਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਕੀਤਾ ਗਿਆ ਹੈ। ਦੱਸ ਦੇਈਏ ਕਿ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਐਤਵਾਰ ਨੂੰ ਸਾਈਟ ਦਾ ਜਾਇਜ਼ਾ ਲੈਣ ਲਈ ਪਹੁੰਚੇ, ਇਸ ਦੌਰਾਨ ਮੇਅਰ ਬਲਕਾਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਸੁਬਰਾਮਨੀਅਮ ਅਤੇ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵੀ ਮੌਜੂਦ ਸੀ। ਇੱਥੇ ਉਨ੍ਹਾਂ ਨੇ ਕੰਮ ਦੀ ਰਫਤਾਰ ਨੂੰ ਦੇਖਦੇ ਹੋਏ ਕਿਹਾ ਕਿ ਆਰ.ਯੂ.ਬੀ ‘ਤੇ 3 ਮਹੀਨਿਆਂ ‘ਚ ਟ੍ਰੈਫਿਕ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਜਾਵੇਗੀ। ਦੱਸ ਦੇਈਏ ਕਿ ਆਰ.ਓ.ਬੀ ਅਤੇ ਆਰ.ਯੂ.ਬੀ ਦਾ ਨਿਰਮਾਣ ਕੰਮ ਸਮਾਰਟ ਸਿਟੀ ਪ੍ਰੋਜੈਕਟ ਦੇ ਤਹਤਿ ਕਰਵਾਇਆ ਜਾ ਰਿਹਾ ਹੈ। ਇਸ ‘ਤੇ ਲਗਭਗ 120 ਕਰੋੜ ਰੁਪਏ ਖਰਚ ਆਉਣਾ ਹੈ ਜਦਕਿ ਪ੍ਰੋਜੈਕਟ ਨੂੰ ਪੂਰਾ ਕਰਨ ਦੀ ਡੈੱਡਲਾਈਨ ਵੀ 2021 ਹੈ।
ਦੱਸਣਯੋਗ ਹੈ ਕਿ ਪੱਖੋਵਾਲ ਰੋਡ ’ਤੇ ਰੇਲ ਓਵਰਬ੍ਰਿਜ (ਆਰ.ਓ.ਬੀ.) ਅਤੇ ਦੋ ਰੇਲ ਅੰਡਰਬ੍ਰਿਜ (ਆਰ.ਯੂ.ਬੀ.) ਦੀ ਉਸਾਰੀ ਸ਼ਹਿਰ ਵਾਸੀਆਂ ਦੀ ਚਿਰੋਕਣੀ ਮੰਗ ਰਹੀ ਹੈ। ਇਹ ਦੋਵੇਂ 120 ਕਰੋੜ ਰੁਪਏ ਦੀ ਲਾਗਤ ਵਾਲੇ ਸਾਂਝੇ ਪ੍ਰਾਜੈਕਟ ਸ਼ਹਿਰ ਵਾਸੀਆਂ ਨੂੰ ਲੰਬੇ ਟਰੈਫ਼ਿਕ ਜਾਮ ਤੋਂ ਛੁਟਕਾਰਾ ਦਿਵਾਉਣਗੇ।ਇਸ ਦੌਰਾਨ ਸ੍ਰੀ ਆਸ਼ੂ ਨੇ ਦੱਸਿਆ ਕਿ ਆਰ.ਓ.ਬੀ. ਦੀ ਲੰਬਾਈ 839.83 ਮੀਟਰ ਹੋਵੇਗੀ ਅਤੇ ਇਹ ਸਿੱਧਵਾਂ ਨਹਿਰ ਵਾਲੇ ਪਾਸਿਓਂ ਤੋਂ ਹੀਰੋ ਬੇਕਰੀ ਸਾਈਡ ਵੱਲ, ਮੌਜੂਦਾ ਰੇਲਵੇ ਟਰੈਕ ਉਪਰ ਪੱਖੋਵਾਲ ਰੋਡ ਦੇ ਨਾਲ, ਆਰ.ਯੂ.ਬੀ.ਇੱਕ ਦੀ ਲੰਬਾਈ 458.20 ਮੀਟਰ (ਹੀਰੋ ਬੇਕਰੀ ਤੋਂ ਸਿੱਧਵਾਂ ਨਹਿਰ ਵਾਲੇ ਪਾਸੇ, ਮੌਜੂਦਾ ਰੇਲਵੇ ਟਰੈਕ ਦੇ ਅਧੀਨ ਪੱਖੋਵਾਲ ਰੋਡ ਦੇ ਨਾਲ), ਜਦੋਂ ਕਿ ਆਰ.ਯੂ.ਬੀ. ਦੋ ਦੀ ਲੰਬਾਈ 1018.46 ਮੀਟਰ (ਇਸ਼ਮੀਤ ਰੋਡ ਤੋਂ ਰੋਟਰੀ ਕਲੱਬ ਰੋਡ ਅਤੇ ਫਿਰੋਜ਼ਪੁਰ ਰੋਡ ਅਤੇ ਇਸ਼ਮੀਤ ਰੋਡ ਤੋਂ ਪੱਖੋਵਾਲ ਰੋਡ ਵੱਲ) ਦੀ ਹੋਵੇਗੀ।
ਇਹ ਵੀ ਦੇਖੋ–