parole drug dealer arrest police: ਲੁਧਿਆਣਾ (ਤਰਸੇਮ ਭਾਰਦਵਾਜ)- ਪੁਲਿਸ ਨੇ ਨਸ਼ਾ ਸਮੱਗਲਰਾਂ ‘ਤੇ ਲਗਾਮ ਕੱਸਦੇ ਹੋਏ ਕਾਫੀ ਸਖਤਾਈ ਕਰ ਲਈ ਹੈ। ਇਸ ਦੇ ਚੱਲਦਿਆਂ ਹੁਣ ਪੁਲਿਸ ਨੇ ਅਜਿਹੇ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਨਸ਼ਾ ਤਸਕਰੀ ਦਾ ਦੋਸ਼ੀ ਸੀ ਅਤੇ ਪੈਰੋਲ ‘ਤੇ ਜੇਲ ‘ਚੋਂ ਬਾਹਰ ਆ ਕੇ ਹੈਰੋਇਨ ਸਪਲਾਈ ਕਰਨ ਦਾ ਧੰਦਾ ਸ਼ੁਰੂ ਕਰ ਦਿੱਤਾ।
ਦੱਸਣਯੋਗ ਹੈ ਕਿ ਨਸ਼ਾ ਤਸਕਰੀ ਦੇ 2 ਵੱਖ-ਵੱਖ ਮਾਮਲਿਆਂ ‘ਚ ਦੋਸ਼ੀ ਕਰਾਰ ਦਿੱਤਾ ਗਿਆ ਨਸ਼ਾ ਤਸਕਰ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਵੱਲੋਂ ਹੈਰੋਇਨ ਸਮੇਤ ਦਬੋਚ ਲਿਆ ਗਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਵਿੰਦਰਪਾਲ ਉਰਫ ਬਿੱਟੂ ਦੇ ਰੂਪ ‘ਚ ਹੋਈ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ‘ਚੋਂ 25 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਐਂਟੀ ਨਾਰਕੋਟਿਕ ਸੈੱਲ ਲੁਧਿਆਣਾ ਦੇ ਮੁਖੀ ਇੰਸਪੈਕਟਰ ਰਾਜੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਈਸ਼ਰ ਨਗਰ ਟੀ ਪੁਆਇੰਟ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ 25 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੂਲ ਰੂਪ ‘ਚ ਰੋਪੜ ਦਾ ਰਹਿਣ ਵਾਲਾ ਬਲਵਿੰਦਰਪਾਲ ਇਨ੍ਹੀਂ ਦਿਨੀਂ ਸਥਾਨਕ ਗੁਰੂ ਨਾਨਕ ਨਗਰ ਡੇਹਲੋਂ ਰਹਿ ਰਿਹਾ ਸੀ।
ਇੰਸਪੈਕਟਰ ਨੇ ਇਹ ਵੀ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਬੀਤੇ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰਦਾ ਸੀ। ਉਸ ਦੇ ਖ਼ਿਲਾਫ਼ ਪਹਿਲਾਂ ਵੀ ਥਾਣਾ ਡੇਹਲੋਂ ਤੇ ਥਾਣਾ ਸਲੇਮ ਟਾਬਰੀ ‘ਚ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਪਰਚੇ ਦਰਜ ਹਨ ਅਤੇ ਇਨ੍ਹਾਂ ਮਾਮਲਿਆਂ ‘ਚ ਅਦਾਲਤ ਵੱਲੋਂ ਉਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਬਿੱਟੂ ਖ਼ਿਲਾਫ਼ ਸਾਲ 2006 ‘ਚ ਥਾਣਾ ਸਲੇਮ ਟਾਬਰੀ ਪੁਲਿਸ ਵੱਲੋਂ ਐੱਨ.ਡੀ.ਪੀ.ਐੱਸ ਧਾਰਾ ਅਧੀਨ ਪਰਚਾ ਦਰਜ ਕੀਤਾ ਗਿਆ ਸੀ। ਉਕਤ ਮਾਮਲੇ ‘ਚ ਆਰੋਪੀ ਕੋਲੋਂ ਕਰੀਬ 97 ਕਿੱਲੋ ਚੂਰਾ ਪੋਸਤ ਬਰਾਮਦ ਹੋਈ। ਅਜਿਹੇ ਹੀ ਇਕ ਹੋਰ ਮਾਮਲੇ ‘ਚ ਥਾਣਾ ਡੇਹਲੋਂ ਪੁਲਿਸ ਨੇ ਆਰੋਪੀ ਨੂੰ ਦੋ ਕਵਿੰਟਲ ਭੁੱਕੀ ਸਣੇ ਗਿ੍ਫਤਾਰ ਕੀਤਾ ਸੀ, ਜਿਸ ‘ਚ ਉਸ ਨੂੰ ਅਦਾਲਤ ਵੱਲੋਂ ਦਸ ਸਾਲ ਦੀ ਸਜਾ ਸੁਣਾਈ ਗਈ ਸੀ।
ਇਹ ਵੀ ਦੇਖੋ–