People Protest Modi Yogi govt: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ‘ਪੰਜਾਬ ਬੰਦ‘ ਦੇ ਸੱਦੇ ‘ਨੂੰ ਸੂਬੇ ਭਰ ‘ਚ ਜ਼ਬਰਦਸਤ ਸਮਰਥਨ ਮਿਲ ਰਿਹਾ ਹੈ। ਤਾਜ਼ਾ ਜਾਣਕਾਰੀ ਲੁਧਿਆਣਾ ਦੇ ਘੰਟਾ ਘਰ ਚੌਂਕ ਤੋਂ ਦੇਖਣ ਨੂੰ ਮਿਲੀ ਹੈ, ਜਿੱਥੇ ਵਾਲਮੀਕਿ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਨੂੰ ਕਾਫੀ ਭਰਵਾ ਹੁੰਗਾਰਾ ਦਿੱਤਾ ਗਿਆ। ਇਸ ਦੌਰਾਨ ਮੋਦੀ ਤੇ ਯੋਗੀ ਸਰਕਾਰ ਖਿਲਾਫ ਖੂਬ ਨਾਅਰੇਬਾਜ਼ੀ ਵੀ ਕੀਤੀ ਗਈ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਹ ਘਟਨਾ ਕੇਂਦਰ ਦੀ ਮੋਦੀ ਤੇ ਯੂ.ਪੀ ਦੀ .ਯੋਗੀ ਸਰਕਾਰ ਦੀ ਮਿਲੀ ਭੁਗਤ ਹੈ, ਜੋ ਕਿ ਹੁਣ ਦਲਿਤ ਭਾਈਚਾਰੇ ‘ਤੇ ਤਸ਼ੱਦਦ ਢਾਹੇ ਜਾ ਰਹੇ ਹਨ। ਪਹਿਲਾਂ ਸਰਕਾਰ ਵੱਲੋਂ ਮੁਸਲਿਮ ਤੇ ਫਿਰ ਸਿੱਖ ਭਾਈਚਾਰੇ ‘ਤੇ ਵੀ ਇੰਝ ਹੀ ਤਸ਼ੱਦਦ ਢਾਹੇ ਗਏ ਸੀ।ਇਸ ਦੌਰਾਨ ਸੂਬੇ ਦੇ ਵੱਖ-ਵੱਖ ਸ਼ਹਿਰਾਂ ‘ਚ ਵਾਲਮੀਕਿ ਸਮਾਜ ਵੱਲੋਂ ਕੀਤੇ ਭਾਰੀ ਰੋਸ ਪ੍ਰਦਰਸ਼ਨਾਂ ‘ਚ ਕਾਂਗਰਸ, ਅਕਾਲੀ ਦਲ ਅਤੇ ਆਪ ਦੇ ਆਗੂਆਂ ਵੱਲੋਂ ਸ਼ਮੂਲੀਅਤ ਕਰਦੇ ਹੋਏ ਯੋਗੀ ਸਰਕਾਰ ਨੂੰ ਬਰਖ਼ਾਸਤ ਕੀਤੇ ਜਾਣ ਦੀ ਮੰਗ ਵੀ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਦੇਸ਼ ‘ਚ ਧੀਆਂ ਨਾਲ ਵਾਪਰ ਰਹੀਆਂ ਸ਼ਰਮਨਾਕ ਘਟਨਾਵਾਂ ਨੂੰ ਦੇਸ਼ ਦੇ ਮੱਥੇ ’ਤੇ ਕਲੰਕ ਦੱਸਦੇ ਹੋਏ ਵਾਲਮੀਕਿ ਭਾਈਚਾਰੇ ਵੱਲੋਂ ਅੱਜ ਭਾਵ ਸ਼ਨੀਵਾਰ ਨੂੰ ਦਿੱਤੇ ‘ਪੰਜਾਬ ਬੰਦ’ ਦੇ ਸੱਦਾ ਦਿੱਤਾ ਗਿਆ ਸੀ। ਬੀਤੇ ਦਿਨੀ ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ਇੱਕ ਦਲਿਤ ਕੁੜੀ ਨਾਲ ਵਾਪਰੀ ਸ਼ਰਮਨਾਕ ਘਟਨਾ ਮਗਰੋਂ ਉਸ ਦੀ ਮੌਤ ਲਈ ਜਿੰਮੇਵਾਰ ਦੋਸ਼ੀਆਂ ਖ਼ਿਲਾਫ਼ ਢੁੱਕਵੀ ਕਾਰਵਾਈ ਦੀ ਮੰਗ ਨੂੰ ਲੈ ਕੇ ਭਾਰਤੀ ਵਾਲਮੀਕਿ ਸਮਾਜ ਵੱਲੋਂ ਅੱਜ ਸੜਕ ਤੇ ਉਤਰ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।