Pets dogs registration extend: ਲੁਧਿਆਣਾ (ਤਰਸੇਮ ਭਾਰਦਵਾਜ)-ਪਾਲਤੂ ਕੁੱਤੇ ਅਤੇ ਬਿੱਲੀਆਂ ਦੀ ਰਜਿਸਟ੍ਰੇਸ਼ਨ ਬਿਨਾਂ ਜੁਰਮਾਨਾ ਕਰਵਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ 3 ਮਹੀਨੇ ਦਾ ਸਮਾਂ ਵਧਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ 31 ਮਾਰਚ ਤੱਕ ਪਾਲਤੂ ਕੁੱਤੇ/ਬਿੱਲੀ ਦੇ ਮਾਲਕ 400 ਰੁਪਏ ਜਮ੍ਹਾਂ ਕਰਵਾ ਕੇ ਇਕ ਸਾਲ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਸੀਨੀਅਰ ਵੈਟਨਰੀ ਅਫ਼ਸਰ ਡਾ. ਹਰਬੰਸ ਸਿੰਘ ਢੱਲਾ ਨੇ ਦੱਸਿਆ ਕਿ ਸ਼ਹਿਰ ‘ਚ ਰੱਖੇ ਪਾਲਤੂ ਕੁੱਤੇ ਜਾਂ ਬਿੱਲੀ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਹੁਣ ਤੱਕ 550 ਤੋਂ ਵਧੇਰੇ ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਆਨਲਾਈਨ ਵੀ ਹੋ ਸਕਦੀ ਹੈ, ਜਿਸ ਤੋਂ ਬਾਅਦ ਪਾਲਤੂ ਜਾਨਵਰ ਦੇ ਮਾਲਕ ਨੂੰ ਇਕ ਟੋਕਨ ਜਾਰੀ ਕਰ ਦਿੱਤਾ ਜਾਵੇਗਾ, ਜਿਸ ਨੂੰ ਜਾਨਵਰ ਘਰ ਤੋਂ ਬਾਹਰ ਲਿਜਾਣ ਸਮੇਂ ਉਸ ਦੇ ਗਲੇ ‘ਚ ਪਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਦੱਸਿਆ ਕਿ 31 ਮਾਰਚ ਤੱਕ ਰਜਿਸਟ੍ਰੇਸ਼ਨ ਨਾ ਕਰਵਾਉਣ ‘ਤੇ ਪਹਿਲੀ ਅਪੈ੍ਰਲ ਤੋਂ 10 ਗੁਣਾ ਜੁਰਮਾਨਾ ਭਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਅਵਾਰਾ ਕੁੱਤਿਆਂ ਦੇ ਨਸ਼ਬੰਦੀ ਆਪ੍ਰੇਸ਼ਨ ਕਰਵਾਏ ਜਾਣ ਦੇ ਨਾਲ ਐਂਟੀਰੈਬਿਜ ਟੀਕੇ ਵੀ ਲਗਾਏ ਜਾ ਰਹੇ ਹਨ। ਇਸ ਪ੍ਰੋਜੈਕਟ ਦਾ ਠੇਕਾ ਨਿੱਜੀ ਕੰਪਨੀ ਨੂੰ ਦਿੱਤਾ ਹੋਇਆ ਹੈ।
ਇਹ ਵੀ ਦੇਖੋ–