Photographer supplying heroin arrest:ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ਦੀ ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਵੱਡੀ ਕਾਰਵਾਈ ਕਰਦੇ ਹੋਏ ਅਜਿਹੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਫੋਟੋਗ੍ਰਾਫਰ ਦੇ ਨਾਂ ‘ਤੇ ਨਸ਼ਾਂ ਸਮੱਗਲਿੰਗ ਦਾ ਧੰਦਾ ਕਰ ਰਿਹਾ ਸੀ। ਇਸ ਸਬੰਧੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਦੇ ਕਬਜ਼ੇ ‘ਚੋਂ ਪੌਣੇ ਦੋ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਅੰਕੁਸ਼ ਸ਼ਰਮਾ ਉਰਫ਼ ਪ੍ਰੇਮ ਸ਼ਰਮਾ ਪੁੱਤਰ ਨਰੇਸ਼ ਸ਼ਰਮਾ ਵਾਸੀ ਨਿਊ ਸ਼ਿਵਾਜੀ ਨਗਰ ਵਜੋਂ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਅੰਕੁਸ਼ ਸ਼ਰਮਾ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ‘ਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਹੈਰੋਇਨ ਸਪਲਾਈ ਕਰਦਾ ਸੀ।ਅੰਕੁਸ਼ ਸ਼ਰਮਾ ਫੋਟੋਗ੍ਰਾਫੀ ਦਾ ਕੰਮ ਕਰਦਾ ਹੈ ਅਤੇ ਇਸ ਕਾਰੋਬਾਰ ਦੀ ਆੜ ‘ਚ ਉਹ ਹੈਰੋਇਨ ਦੀ ਤਸਕਰੀ ਵੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਅੰਕੁਸ਼ ਸ਼ਰਮਾ ਖ਼ਿਲਾਫ਼ ਪਹਿਲਾਂ ਵੀ ਕਤਲ ਅਤੇ ਗਿਰੋਹਬੰਦੀ ਦੇ ਵੱਖ-ਵੱਖ ਥਾਣਿਆਂ ‘ਚ ਤਿੰਨ ਮੁਕੱਦਮੇ ਦਰਜ ਹਨ।ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਪੁਲਿਸ ਨੇ ਮੁਲਜ਼ਮ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਗੁਪਤ ਸੂਚਨਾ ਮਿਲਣ ‘ਤੇ ਪੁਲਿਸ ਨੇ ਦਸ਼ਮੇਸ਼ ਨਗਰ ਦੇ ਨੇੜੇ ਸਪਲਾਈ ਕਰਨ ਆਏ ਮੁਲਜ਼ਮ ਦਾ ਪਿੱਛਾ ਕੀਤਾ ਅਤੇ ਗ੍ਰਿਫਤਾਰ ਕਰ ਲਿਆ। ਉਸ ਦੇ ਕਬਜ਼ੇ ‘ਚੋਂ 355 ਗ੍ਰਾਮ ਹੈਰੋਇਨ ਅਤੇ 40 ਖਾਲੀ ਮੋਮੀ ਲਿਫ਼ਾਫੇ ਬਰਾਮਦ ਕੀਤੇ ਗਏ। ਕਾਬੂ ਕੀਤੇ ਗਏ ਕਥਿਤ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਉਸ ਦਾ 3 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ। ਉਸ ਪਾਸੋਂ ਹੋਰ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ, ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਇਹ ਵੀ ਦੇਖੋ–