police appeal folded hands: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਇਸ ਸਮੇ ਕੋਰੋਨਾ ਦਾ ਪੀਕ ਦੌਰ ਚੱਲ ਰਿਹਾ ਹੈ। ਇਸ ਦੇ ਮੱਦੇਨਜ਼ਰ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਕਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਪਰ ਫਿਰ ਵੀ ਕਈ ਲੋਕਾਂ ਪ੍ਰਸ਼ਾਸਨ ਦੇ ਨਿਯਮਾਂ ਨੂੰ ਛਿੱਕੇ ‘ਤੇ ਟੰਗ ਕੇ ਧੱਜੀਆਂ ਉਡਾ ਰਹੇ ਹਨ, ਜਿਸ ਦੇ ਮੱਦੇਨਜ਼ਰ ਹੁਣ ਪੁਲਿਸ ਵੀ ਅਜਿਹੇ ਲੋਕਾਂ ਦੇ ਚਾਲਾਨ ਕਰਨ ਤੋਂ ਪਰੇਸ਼ਾਨ ਹੋ ਚੁੱਕੀ ਹੈ। ਇਸ ਲਈ ਹੁਣ ਪੁਲਿਸ ਵੱਲ਼ੋਂ ਲੋਕਾਂ ਨੂੰ ਹੁਣ ਹੱਥ ਜੋੜ ਕੇ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਪੁਲਿਸ ਦਾ ਕਹਿਣਾ ਹੈ ਕਿ ਕਰਫ਼ਿਊ ਦੌਰਾਨ ਅਸੀਂ ਬਾਹਰ ਰਹਿ ਕੇ ਤੁਹਾਡੀ ਸਾਰਿਆਂ ਦੀ ਸੁਰੱਖਿਆ ਲਈ ਆਪਣਾ ਫਰਜ਼ ਨਿਭਾ ਰਹੇ ਹਾਂ। ਤੁਸੀ ਆਪਣੇ ਘਰਾਂ ‘ਚ ਰਹਿ ਕੇ ਆਪਣਾ ਫਰਜ਼ ਨਿਭਾਓ ਅਤੇ ਜੇਕਰ ਬਾਹਰ ਨਿਕਲਣਾ ਪੈਂਦਾ ਹੈ ਤਾਂ ਮਾਸਕ ਪਾ ਕੇ ਹੀ ਨਿਕਲੋ। ਦੱਸ ਦੇਈਏ ਕਿ ਕੋਰੋਨਾ ਨਿਯਮਾਂ ਦਾ ਪਾਲਣ ਕਰਨ ਲਈ ਲੋਕਾਂ ਨੂੰ ਹੱਥ ਜੋੜ ਕੇ ਸਮਝਾਉਣਦੇ ਹੋਏ ਕੁਝ ਪੁਲਿਸ ਕਰਮਚਾਰੀਆਂ ਦੀਆਂ ਫੋਟੋਜ਼ ਵੀ ਵਾਇਰਲ ਹੋ ਰਹੀਆਂ ਹਨ। ਪੁਲਿਸ ਦੀ ਇਹ ਸਖਤੀ ਸਾਡੀ ਸਾਰਿਆਂ ਦੀ ਸੁਰੱਖਿਆ ਅਤੇ ਸਿਹਤਯਾਬੀ ਲਈ ਹੈ, ਕਿਰਪਾ ਕਰਕੇ ਪ੍ਰਸ਼ਾਸ਼ਨ ਅਤੇ ਪੁਲਿਸ ਨੂੰ ਸਹਿਯੋਗ ਦਿਓ।
ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਦਾ ਕਹਿਣਾ ਹੈ ਕਿ ਅਸੀਂ ਹਰ ਢੰਗ ਅਪਣਾ ਕੇ ਦੇਖ ਲਿਆ ਹੈ ਪਰ ਲੋਕਾਂ ਕੋਈ ਵੀ ਗੱਲ਼ ਸੁਣਨ ਲਈ ਤਿਆਰ ਨਹੀਂ ਹਨ। ਕਈ ਲੋਕ ਮਾਸਕ ਹੀ ਨਹੀਂ ਪਹਿਨ ਰਹੇ ਹਨ ਅਤੇ ਸੋਸ਼ਲ ਡਿਸਟੈਂਸਿੰਗ ਦੀਆਂ ਸ਼ਰੇਆਮ ਧੱਜੀਆ ਉਡਾ ਰਹੇ ਹਨ। ਇਹ ਕਾਰਨ ਹੈ ਕਿ ਹੁਣ ਹੱਥ ਜੋੜ ਕੇ ਉਨ੍ਹਾਂ ਨੂੰ ਮਨਾਉਣ ਦਾ ਯਤਨ ਕਰ ਰਹੇ ਹਾ ਤਾਂ ਕਿ ਮਹਾਮਾਰੀ ਤੋਂ ਬਚਾਇਆ ਜਾ ਸਕੇ।