ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਪੁਲਿਸ ਵੱਲੋਂ ਥਾਂ-ਥਾਂ ‘ਤੇ ਛਾਪੇ ਮਾਰੇ ਜਾ ਰਹੇ ਹਨ ਤੇ ਫਲੈਗ ਮਾਰਚ ਕੱਢੇ ਜਾ ਰਹੇ ਹਨ। ਇਸੇ ਤਹਿਤ ਪਟਿਆਲਾ ਪੁਲਿਸ ਪੂਰੇ ਐਕਸ਼ਨ ਮੋਡ ਵਿਚ ਹੈ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਜੈਜ਼ੀ ਬੀ ਦੀਆਂ ਵਧੀਆਂ ਮੁਸ਼ਕਲਾਂ, ਮਹਿਲਾ ਕਮਿਸ਼ਨ ਨੇ ਨੋਟਿਸ ਜਾਰੀ ਕਰ ਹਫਤੇ ‘ਚ ਮੰਗਿਆ ਜਵਾਬ
ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਾਭਾ ਪੁਲਿਸ ਵੱਲੋਂ ਐੱਸਪੀ ਹੈੱਡਕੁਆਰਟਰ ਇੰਚਾਰਜ ਤੇ ਕਈ ਹੋਰ ਪੁਲਿਸ ਮੁਲਾਜ਼ਮ ਵੱਲੋਂ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਛਾਪੇ ਮਾਰੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਸ ਫਲੈਗ ਮਾਰਚ ਦਾ ਇਕ ਮਕਸਦ ਹੁੰਦਾ ਹੈ ਕਿ ਮਾੜੇ ਅਨਸਰਾਂ ਨੂੰ ਡਰ ਹੁੰਦਾ ਹੈ ਕਿ ਪੁਲਿਸ ਪੂਰੀ ਤਰ੍ਹਾਂ ਤੋਂ ਮੁਸਤੈਦ ਹੈ ਤੇ ਨਾਲ ਹੀ ਆਮ ਨਾਗਰਿਕ ਨੂੰ ਇਸ ਗੱਲ ਦੀ ਖੁਸ਼ੀ ਹੁੰਦੀ ਹੈ ਕਿ ਉਨ੍ਹਾਂ ਦੀ ਸੇਵਾ ਵਿਚ ਪੁਲਿਸ ਪ੍ਰਸ਼ਾਸਨ 24 ਘੰਟੇ ਹਾਜ਼ਰ ਹੈ।
ਪੁਲਿਸ ਦੀ ਡਿਊਟੀ ਹੈ ਕਿ ਹਰੇਕ ਵਿਅਕਤੀ ਦੇ ਜਾਨ-ਮਾਲ ਦੀ ਰਾਖੀ ਕੀਤੀ ਜਾਵੇ। ਨਾਭਾ ਪੁਲਿਸ ਨੇ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਬਾਰੇ ਬੰਦੇ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਨਾ ਹੀ ਕਿਸੇ ਤਰ੍ਹਾਂ ਦਾ ਨਸ਼ਾ ਵੇਚਣ ਦਿੱਤਾ ਜਾਵੇਗਾ। ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਤੇ SSPਪਟਿਆਲਾ ਦੇ ਨਿਰੇਦਸ਼ਾਂ ਮੁਤਾਬਕ ਕੰਮ ਕੀਤਾ ਜਾ ਰਿਹਾ ਹੈ। ਹੁਕਮਾਂ ਮੁਤਾਬਕ ਚੈਕਿੰਗ ਕੀਤੀ ਜਾ ਰਹੀ ਹੈ। SSF ਟੀਮਾਂ ਬਣ ਚੁੱਕੀਆਂ ਹਨ। ਨਾਭਾ ਵਿਚ 3 ਟੀਮਾਂ ਤਾਇਨਾਤ ਹਨ। ਉਨ੍ਹਾਂ ਦੀਆਂ ਸ਼ਿਫਟਾਂ ਬਣਾਈਆਂ ਗਈਆਂ ਹਨ। ਹਰੇਕ ਮਾੜੇ ਅਨਸਰ ‘ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸ ‘ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: