Police arrested owner chicken corner: ਲੁਧਿਆਣਾ (ਤਰਸੇਮ ਭਾਰਦਵਾਜ)- ਸੂਬੇ ‘ਚ ਜਿੱਥੇ ਇਕ ਪਾਸੇ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸਖਤਾਈ ਹੋਰ ਵਧਾ ਦਿੱਤੀ ਗਈ ਹੈ ਪਰ ਫਿਰ ਵੀ ਲੋਕਾਂ ਵੱਲੋਂ ਸ਼ਰੇਆਨ ਨਿਯਮਾਂ ਦੀ ਧੱਜੀਆਂ ਉਡਾ ਕੇ ਮੁਸ਼ਕਿਲਾ ਪੈਦਾ ਕੀਤੀਆ ਜਾ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਥਾਣਾ ਡਿਵੀਜ਼ਨ ਨੰਬਰ-3 ਦੇ ਘੇਰੇ ਅੰਦਰ ਪੈਂਦੇ ਇਲਾਕੇ ਧਰਮਪੁਰਾ ‘ਚ ਦੇਰ ਰਾਤ ਤੱਕ ਚਿਕਨ ਕਾਰਨਰ ਖੋਲ੍ਹਣ ਵਾਲੇ ਮਾਲਕ ਖਿਲਾਫ ਪੁਲਿਸ ਨੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ |
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਵੀਜ਼ਨ ਨੰਬਰ 3 ‘ਚ ਤੈਨਾਤ ਸਹਾਇਕ ਸਬ ਇੰਸਪੈਕਟਰ ਨਿਰਮਲ ਸਿੰਘ ਦੇਰ ਰਾਤ ਧਰਮਪੁਰਾ ‘ਚ ਗਸ਼ਤ ਕਰ ਰਹੇ ਸੀ, ਤਾਂ ਉਨ੍ਹਾਂ ਦੇਖਿਆ ਕਿ ਇਕ ਸ਼ਖਸ ਵੱਲੋਂ ਆਪਣਾ ਚਿਕਨ ਕਾਰਨਰ ਖੋਲ੍ਹ ਕੇ ਗਾਹਕਾਂ ਨੂੰ ਸਾਮਾਨ ਸਪਲਾਈ ਕਰ ਰਿਹਾ ਸੀ, ਜੋ ਕਿ ਰਾਤ ਦੇ ਕਰਫਿਊ ਦੇ ਹੁਕਮਾਂ ਦੀ ਉਲੰਘਣਾ ਹੈ | ਪੁਲਿਸ ਵੱਲੋਂ ਤਰੁੰਤ ਕਾਰਵਾਈ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ | ਉਸ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ |
ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਦੇ ਧਾਰੇ ਘਾਤਕ ਰੂਪ ਨੂੰ ਦੇਖਦੇ ਹੋਏ ਸੂਬੇ ਭਰ ‘ਚ 31 ਅਗਸਤ ਤੱਕ ਲਾਕਡਾਊਨ ਦੀਆਂ ਇਹ ਨਵੀਂ ਪਾਬੰਦੀਆਂ ਦਾ ਐਲਾਨ ਕਰਨ ਤੋਂ ਬਾਅਦ ਹੁਣ ਮੁੱਖ ਮੰਤਰੀ ਵੱਲੋਂ ਵਿਆਹ ਅਤੇ ਭੋਗ ਸਮਾਗਮਾਂ ਤੋਂ ਇਲਾਵਾ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ‘ਤੇ ਪਾਬੰਦੀ ਲਾਉਣ ਲਈ ਧਾਰਾ 144 ਵੀ ਲਾਗੂ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।