police arrested smugglers drug bullets: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ‘ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲਿਆਂ ‘ਤੇ ਸ਼ਿੰਕਜਾ ਕੱਸਦੇ ਹੋਏ ਥਾਣਾ ਡੇਹਲੋ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ 2 ਅਜਿਹੇ ਲੋਕਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 22 ਹਜ਼ਾਰ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਦੋਸ਼ੀਆਂ ‘ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਜ ਭਾਵ ਸ਼ੁੱਕਰਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਹੈ, ਜਿੱਥੇ ਰਿਮਾਂਡ ਹਾਸਿਲ ਕਰਨ ਤੋਂ ਬਾਅਦ ਪੁੱਛਗਿੱਛ ਕੀਤੀ ਜਾਵੇਗੀ। ਇਸ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਹਰਦੇਵ ਸਿੰਘ ਨੇ ਦੱਸਿਆ ਹੈ ਕਿ ਦੋਸ਼ੀਆਂ ਦੀ ਪਹਿਚਾਣ ਪ੍ਰੀਤ ਨਗਰ ਦੀ ਗਲੀ ਨੰਬਰ 18 ਨਿਵਾਸੀ ਰਣਜੀਤ ਸਿੰਘ ਅਤੇ ਸਾਹਨੇਵਾਲ ਦੇ ਪਿੰਡ ਨੰਦਪੁਰ ਨਿਵਾਸੀ ਦਮਨਪ੍ਰੀਤ ਸਿੰਘ ਦੇ ਰੂਪ ‘ਚ ਹੋਈ। ਪੁਲਿਸ ਨੂੰ ਵੀਰਵਾਰ ਸ਼ਾਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਵੇ ਦੋਸ਼ੀ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਦੇ ਹਨ। ਅੱਜ ਵੀ ਦੋਵੇਂ ਆਪਣੀ ਸਵਿੱਫਟ ਡਿਜ਼ਾਇਰ ਕਾਰ ‘ਚ ਸਵਾਰ ਹੋ ਕੇ ਡੇਹਲੋ ਤੋਂ ਸ਼ਿਮਲਾ ਪੁਰੀ ਇਲਾਕੇ ‘ਚ ਨਸ਼ੀਲੀਆਂ ਦਵਾਈਆਂ ਦੀ ਡਿਲਵਰੀ ਦੇਣ ਲਈ ਜਾ ਰਿਹਾ ਸੀ।
ਜਾਣਕਾਰੀ ਮਿਲਦਿਆਂ ਹੀ ਗਿਲ ਨਹਿਰ ਪੁਲ ‘ਤੇ ਕੀਤੀ ਗਈ ਨਾਕਾਬੰਦੀ ਦੌਰਾਨ ਦੋਵਾਂ ਨੂੰ ਕਾਰ ਸਮੇਤ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਵੱਖ ਵੱਖ ਕੰਪਨੀਆਂ ਦੀਆਂ 22 ਹਜ਼ਾਰ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ।