police drone containment zone: ਲੁਧਿਆਣਾ ‘ਚ ਵੱਧ ਰਹੇ ਕੋਰੋਨਾ ਦੇ ਕਹਿਰ ਕਾਰਨ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ, ਜਿਸ ਕਾਰਨ ਸਿਹਤ ਵਿਭਾਗ ਦੀ ਚਿੰਤਾ ਵੱਧਦੀ ਜਾ ਰਹੀ ਹੈ। ਪੁਲਸ ਨੇ ਜ਼ਿਲ੍ਹੇ ਦੇ ਜ਼ਿਆਦਾ ਪ੍ਰਭਾਵਿਤ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨ ਕਰਨ ਦੇ ਨਾਲ-ਨਾਲ ਗਲੀਆਂ ਸੀਲ ਕਰ ਦਿੱਤੀਆਂ ਹਨ। ਇਸ ਦੇ ਨਾਲ ਕੰਟੇਨਮੈਂਟ ਇਲਾਕਿਆਂ ‘ਚ ਹਰ ਪੁਆਇੰਟ ‘ਤੇ ਪੁਲਸ ਮੁਲਾਜ਼ਮ ਖੜ੍ਹਾ ਕੀਤਾ ਗਿਆ ਹੈ ਪਰ ਫਿਰ ਵੀ ਅੰਦਰੂਨੀ ਇਲਾਕਿਆਂ ‘ਚ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਸ਼ਰੇਆਮ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ। ਹੁਣ ਪੁਲਸ ਨੇ ਇਨ੍ਹਾਂ ਲੋਕਾਂ ‘ਤੇ ਸ਼ਿਕੰਜਾ ਕੱਸਣ ਲਈ ਅਨੋਖਾ ਤਾਰੀਕਾ ਅਪਣਾਇਆ ਹੈ। ਜਾਣਕਾਰੀ ਮੁਤਾਬਕ ਪੁਲਸ ਹੁਣ ਇਨ੍ਹਾਂ ਇਲਾਕਿਆਂ ‘ਚ ਘਰਾਂ ਤੋਂ ਬਾਹਰ ਨਿਕਲ ਕੇ ਘੁੰਮਣ ਵਾਲੇ ਲੋਕਾਂ ‘ਤੇ ਡਰੋਨ ਰਾਹੀਂ ਸ਼ਿੰਕਜਾ ਕੱਸੇਗੀ। ਇਸ ਦੇ ਲਈ ਇਨ੍ਹਾਂ ਇਲਾਕਿਆਂ ਦਾ ਨਕਸ਼ਾ ਡਰੋਨ ਉਡਾਉਣ ਵਾਲਿਆਂ ਨੂੰ ਦਿੱਤਾ ਜਾਵੇਗਾ।ਡਰੋਨ ਰਾਹੀਂ ਬਣਾਈ ਗਈ ਵੀਡੀਓ ‘ਚ ਬਾਹਰ ਨਿਕਲ ਰਹੇ ਲੋਕ ਕੈਦ ਹੋ ਜਾਣਗੇ, ਫਿਰ ਉਨ੍ਹਾਂ ਦੀ ਪਛਾਣ ਕਰਕੇ ਕਰਵਾਈ ਕੀਤੀ ਜਾਵੇਗੀ।
ਦੱਸਿਆ ਜਾਂਦਾ ਹੈ ਕਿ ਜ਼ਿਲ੍ਹੇ ‘ਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹੇ ‘ਚ ਇਕੱਠੀਆਂ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 32 ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ‘ਚ ਹੁਣ ਤੱਕ ਕੋਰੋਨਾ ਪੀੜ੍ਹਤ ਮਰੀਜ਼ਾਂ ਦੀ ਗਿਣਤੀ 589 ਤੱਕ ਪਹੁੰਚ ਚੁੱਕੀ ਹੈ ਜਦਕਿ ਮ੍ਰਿਤਕਾਂ ਦੀ ਗਿਣਤੀ 17 ਹੋ ਗਈ ਹੈ।