police seize drug arrest smugglers: ਲੁਧਿਆਣਾ (ਤਰਸੇਮ ਭਾਰਦਵਾਜ)-ਨਸ਼ੇ ਦੇ ਕਾਰੋਬਾਰ ਨੂੰ ਠੱਲ ਪਾਉਣ ਲਈ ਲੁਧਿਆਣਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਡੇਹਲੋ ਪੁਲਿਸ ਨੇ ਛਾਪੇਮਾਰੀ ਦੌਰਾਨ ਨਸ਼ੀਲੀਆਂ ਦਵਾਈਆਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ, ਜਿਸ ਦੀ ਕੀਮਤ 6 ਕਰੋੜ ਰੁਪਏ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੁਲਿਸ ਨੂੰ 4 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਸੀ। ਹੁਣ ਤੱਕ ਪੁਲਿਸ ਵੱਲੋਂ 10 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ। ਇਹ ਬਰਾਮਦਗੀ ਵੀ ਰਾਜਸਥਾਨ ਤੋਂ ਕੀਤੀ ਗਈ ਹੈ, ਜੋ ਇਸ ਤੋਂ ਪਹਿਲਾਂ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪੁੱਛਗਿੱਛ ਦੇ ਆਧਾਰ ਤੇ ਹੋਈ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਲੁਧਿਆਣਾ ਪੁਲਿਸ ਨੇ 17 ਸਤੰਬਰ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਦੋਸ਼ੀਆਂ ਨੂੰ ਕਾਬੂ ਕੀਤਾ ਸੀ। ਇਨ੍ਹਾਂ ਤੋਂ ਮਿਲੀ ਜਾਣਕਾਰੀ ਤੋਂ ਬਾਅਦ 7 ਅਕਤੂਬਰ ਨੂੰ ਰਾਜਸਥਾਨ ਦੇ ਖੈਰਥਲ ਅਲਵਰ ਤੋਂ 2 ਦੋਸ਼ੀਆਂ ਅਤੇ ਬਾਅਦ ‘ਚ ਮੁੱਖ ਤਸਕਰ ਨੂੰ ਸੀਕਰ ਰੋਡ ਜੈਪੁਰ ਰਾਜਸਥਾਨ ਤੋਂ ਕਾਬੂ ਕਰਕੇ 4 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਹੋਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀਆਂ ਤੋਂ ਪਤਾ ਲੱਗਿਆ ਹੈ ਕਿ ਨਸ਼ੀਲੀਆਂ ਦਵਾਈਆਂ ਦੀ ਇਕ ਹੋਰ ਖੇਪ ਜੈਪੁਰ ਸ਼ਹਿਰ ਦੇ ਇਕ ਕਿਰਾਏ ਦੇ ਲਈ ਗੋਦਾਮ ਦੀ ਬੇਸਮੈਂਟ ‘ਚ ਛੁਪਾਈ ਗਈ ਹੈ, ਜਿਸ ਦੀ ਕੀਮਤ 6 ਕਰੋੜ ਰੁਪਏ ਹੈ। ਇਨ੍ਹਾਂ ਨੂੰ ਜਾਅਲੀ ਬਿੱਲ ਕੱਟ ਕੇ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਹੋਰ ਸੂਬਿਆਂ ‘ਚ ਸਮੱਗਲਿੰਗ ਕੀਤੀ ਜਾਂਦੀ ਸੀ। ਇਸ ਮਾਮਲੇ ‘ਚ ਪੁਲਿਸ ਦੀ ਜਾਂਚ ਜਾਰੀ ਹੈ।
ਜ਼ਿਕਰਯੋਗ ਹੈ ਕਿ ਪਹਿਲਾਂ ਤੋਂ ਗ੍ਰਿਫਤਾਰ ਕੀਤੇ 5 ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਇਨ੍ਹਾਂ ਨਸ਼ੀਲੀਆਂ ਦਵਾਈਆਂ ਦੀ ਖੇਪ ਬਰਾਮਦ ਕਰਨ ‘ਚ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।