Police solve 5 murder cases : ਤਰਨਤਾਰਨ : ਬੀਤੇ ਦਿਨ ਪਿੰਡ ਕੈਰੋਂ ’ਚ ਇਕੋ ਹੀ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਤਰਨਤਾਰਨ ਪੁਲਿਸ ਵੱਲੋਂ ਸੁਲਝਾ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਖੇ ਹੋਏ ਐੱਸ.ਐੱਸ.ਪੀ ਤਰਨ ਤਾਰਨ ਧਰੁਵ ਦਹੀਆ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਬ੍ਰਿਜ ਲਾਲ ਦੇ ਘਰ ਉਸ ਦੇ ਦੋਵੇਂ ਪੁੱਤਰ ਗੁਰਜੰਟ ਅਤੇ ਬੰਟੀ ਅਤੇ ਬ੍ਰਿਜ ਲਾਲ ਦੀਆਂ ਦੋਵੇਂ ਨੂੰਹਾਂ ਅਮਨ ਅਤੇ ਜਸਪ੍ਰੀਤ ਰਹਿੰਦੀਆਂ ਸਨ, ਉਨ੍ਹਾਂ ਦੇ ਪਰਿਵਾਰ ਵਿਚ ਦਾ ਅਕਸਰ ਹੀ ਲੜਾਈ ਝਗੜਾ ਹੁੰਦਾ ਰਹਿੰਦਾ ਸੀ ਅਤੇ ਕਤਲ ਵਾਲੀ ਰਾਤ ਵੀ ਬ੍ਰਿਜ ਲਾਲ ਦੇ ਦੋਵੇਂ ਪੁੱਤਰ ਨਸ਼ੇ ‘ਚ ਧੁੱਤ ਸਨ।
ਐੱਸ.ਐੱਸ.ਪੀ. ਤਰਨ ਤਾਰਨ ਨੇ ਦੱਸਿਆ ਕਿ ਕਤਲ ਵਾਲੀ ਰਾਤ ਵੀ ਬੰਟੀ ਦਾ ਆਪਣੇ ਪਿਤਾ ਬ੍ਰਿਜ ਲਾਲ ਨਾਲ ਝਗੜਾ ਹੋ ਗਿਆ। ਉਨ੍ਹਾਂ ਵਿਚ ਲੜਾਈ ਕੁਝ ਜ਼ਿਆਦਾ ਹੀ ਵਧ ਗਈ, ਜਿਸ ‘ਤੇ ਬ੍ਰਿਜ ਲਾਲ ਨੇ ਆਪਣੇ ਡਰਾਈਵਰ ਗੁਰਸਾਹਿਬ ਸਿੰਘ ਨੂੰ ਫ਼ੋਨ ਕਰ ਕੇ ਆਪਣੇ ਘਰ ਬੁਲਾ ਲਿਆ। ਇਸ ਦੌਰਾਨ ਬੰਟੀ ਨੇ ਆਪਣੇ ਪਿਤਾ ਬ੍ਰਿਜ ਲਾਲ ਦਾ ਕਿਰਪਾਨ ਨਾਲ ਕਤਲ ਕਰ ਦਿੱਤਾ।
ਐੱਸ.ਐੱਸ.ਪੀ. ਦਹੀਆ ਨੇ ਦੱਸਿਆ ਕਿ ਬੰਟੀ ਨੂੰ ਆਪਣੀਆਂ ਦੋਵੇਂ ਭਰਜਾਈਆਂ ਅਮਨ ਅਤੇ ਜਸਪ੍ਰੀਤ ਦੇ ਗੁਰਸਾਹਿਬ ਡਰਾਈਵਰ ਨਾਲ ਨਾਜਾਇਜ਼ ਸੰਬੰਧ ਹੋਣ ਦਾ ਵੀ ਸ਼ੱਕ ਸੀ ਜਿਸ ਦੇ ਚੱਲਦਿਆਂ ਉਸ ਨੇ ਆਪਣੀਆਂ ਦੋਵੇਂ ਭਰਜਾਈਆਂ ਨੂੰ ਵੀ ਕਿਰਪਾਨ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਡਰਾਈਵਰ ਗੁਰਸਾਹਿਬ ਨੂੰ ਵੀ ਜਾਨੋਂ ਮਾਰ ਦਿੱਤਾ। ਇਨ੍ਚਾਹਾਂ ਰਾਂ ਦਾ ਕਤਲ ਕਰਨ ਤੋਂ ਬਾਅਦ ਬੰਟੀ ਉਥੇ ਹੀ ਸੌਂ ਗਿਆ। ਇਸ ਤੋਂ ਬਾਅਦ ਨਸ਼ੇ ਵਿਚ ਧੁੱਤ ਉਸ ਦੇ ਭਰਾ ਗੁਰਜੰਟ ਸਿੰਘ ਨੇ ਵੀ ਨੇ ਗ਼ੁੱਸੇ ਵਿੱਚ ਆ ਕੇ ਆਪਣੇ ਭਰਾ ਬੰਟੀ ਦਾ ਵੀ ਕਿਰਪਾਨ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਵੱਲੋਂ ਗੁਰਜੰਟ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।