Police warn buyers sellers Chinadoor: ਲੁਧਿਆਣਾ (ਤਰਸੇਮ ਭਾਰਦਵਾਜ)-ਲੋਹੜੀ ਦੇ ਤਿਉਹਾਰ ਮੌਕੇ ਲੋਕ ਖੂਬ ਪਤੰਗਬਾਜ਼ੀ ਕਰਦੇ ਹਨ। ਇਸ ਦੌਰਾਨ ਚਾਈਨਾ ਡੋਰ ਦੀ ਧੜੱਲੇਦਾਰ ਵਿਕਰੀ ਹੁੰਦੀ ਹੈ ਪਰ ਇਸ ਚਾਈਨਾ ਡੋਰ ਦੇ ਕਾਰਨ ਸੈਂਕੜਿਆਂ ਦੀ ਤਾਦਾਦ ‘ਚ ਪਸ਼ੂ-ਪੰਛੀਆਂ ਦੇ ਨਾਲ ਇਨਸਾਨੀ ਜਿੰਦਗੀ ਵੀ ਖਤਮ ਹੋ ਜਾਂਦੀ ਹੈ, ਜਿਸਨੂੰ ਲੈ ਕੇ ਲੁਧਿਆਣਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਦੌਰਾਨ ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਸ਼ਹਿਰ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਹਜ਼ਾਰਾਂ ਚਾਈਨਾ ਡੋਰ ਦੇ ਗੱਟੂ ਵੀ ਬਰਾਮਦ ਕੀਤੇ ਜਾ ਚੁੱਕੇ ਹਨ।
ਇੰਨਾ ਹੀ ਨਹੀਂ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਧੜੱਲੇਦਾਰ ਵਰਤੋਂ ਰੋਕਣ ਲਈ ਪੁਲਿਸ ਵੱਲੋਂ ਹੋਰ ਵੀ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਲੁਧਿਆਣਾ ਦੇ ਡੀ.ਸੀ.ਪੀ ਅਸ਼ਵਨੀ ਕਪੂਰ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਲੋਕਾਂ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵੀ ਇਸ ‘ਚ ਸਹਿਯੋਗ ਦੇਣ। ਉਨ੍ਹਾਂ ਨੇ ਕਿਹਾ ਕਿ ਲਗਾਤਾਰ ਪੁਲਿਸ ਵੱਲੋਂ ਛਾਪੇਮਾਰੀਆਂ ਕਰਕੇ ਜੋ ਇਹ ਧੰਦਾ ਕਰਦੇ ਸਨ ਜਾਂ ਤਾਂ ਉਹ ਧੰਦਾ ਛੱਡ ਚੁੱਕੇ ਹਨ ਜਾਂ ਫਿਰ ਉਨ੍ਹਾਂ ਨੇ ਪੁਲਿਸ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਇਹ ਕੰਮ ਦੁਬਾਰਾ ਨਹੀਂ ਕਰਨਗੇ। ਸਖਤੀ ਵਰਤਦੇ ਹੋਏ ਚਾਈਨਾ ਡੋਰ ਨਾਲ ਫੜੇ ਗਏ ਲੋਕਾਂ ਉਪਰ ਸਖਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ‘ਚ ਲੋਕਾਂ ਨੂੰ ਵੀ ਸਹਿਯੋਗ ਦੇਣਾ ਚਾਹੀਦਾ ਹੈ, ਕਿਉਂਕਿ ਜਦੋਂ ਤਕ ਰਿਮਾਂਡ ਖ਼ਤਮ ਨਹੀਂ ਹੋਵੇਗੀ, ਉਦੋਂ ਤੱਕ ਡਰੈਗਨ ਡੋਰ ਬਲੈਕ ਹੋਣੀ ਬੰਦ ਨਹੀਂ ਹੋਵੇਗੀ।ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਆਮ ਲੋਕਾਂ ਦਾ ਨੁਕਸਾਨ ਹੁੰਦਾ ਹੈ, ਸਗੋਂ ਪਸ਼ੂ ਪੰਛੀ ਵੀ ਇਸ ਨਾਲ ਕੱਟੇ ਜਾਂਦੇ ਹਨ।
ਇਹ ਵੀ ਦੇਖੋ–