pollution increase corona oxygen patients: ਲੁਧਿਆਣਾ (ਤਰਸੇਮ ਭਾਰਦਵਾਜ)-ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੋਣ ‘ਤੇ ਲੁਧਿਆਣਾ ‘ਚ ਇਸਦਾ ਪ੍ਰਭਾਵ ਮੁੜ ਤੋਂ ਦਿਖਾਈ ਦੇਣ ਲੱਗ ਪਿਆ ਹੈ, ਜਿਸ ਕਾਰਨ ਹਰ ਰੋਜ਼ ਵੱਡੀ ਗਿਣਤੀ ‘ਚ ਮਰੀਜ਼ ਸਾਹਮਣੇ ਆ ਰਹੇ ਹਨ। ਇਸੇ ਕਾਰਨ ਲੋਕਾਂ ਅਤੇ ਸਿਹਤ ਵਿਭਾਗ ‘ਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਦੂਜੇ ਪਾਸੇ ਕੋਰੋਨਾ ਵਾਇਰਸ ਮਹਾਮਾਰੀ ਦੇ ਕਹਿਰ ਦੌਰਾਨ ਹਵਾ ਪ੍ਰਦੂਸ਼ਣ ਸਿਹਤ ਦੇ ਲ਼ਈ ਬੇਹੱਦ ਖਰਤਨਾਕ ਸਾਬਿਤ ਹੋ ਰਹੀ ਹੈ। ਪ੍ਰਦੂਸ਼ਣ ਵੱਧਣ ਦੇ ਨਾਲ ਹੀ ਹਸਪਤਾਲਾਂ ‘ਚ ਕੋਰੋਨਾ ਦੇ ਆਕਸੀਜਨ ਸਪੋਰਟ ਵਾਲੇ ਮਰੀਜ਼ (ਲੈਵਲ-2) ਦੀ ਗਿਣਤੀ ‘ਚ ਵੀ ਵਾਧਾ ਹੋ ਰਿਹਾ ਹੈ। ਏਅਰ ਕੁਆਲਿਟੀ ਇੰਡੈਕਸ ਵੀ ਖਰਾਬ ਸਥਿਤੀ ‘ਚ ਚੱਲ ਰਿਹਾ ਹੈ। ਮਾਹਰਾਂ ਮੁਤਾਬਕ ਪ੍ਰਦੂਸ਼ਣ ਦੇ ਕਾਰਨ ਵੀ ਕੋਰੋਨਾ ਦਾ ਖਤਰਾ ਵੱਧ ਜਾਂਧਾ ਹੈ, ਜੋ ਗੰਭੀਰ ਵਿਸ਼ਾ ਹੈ। ਪਰਾਲੀ ਸਾੜਨ ਨਾਲ ਪੈਦਾ ਹੋਇਆ ਧੂੰਆਂ ਪ੍ਰਦੂਸ਼ਣ ਦਾ ਇਕ ਕਾਰਨ ਹੈ।
ਦੱਸ ਦੇਈਏ ਕਿ ਬੀਤੇ ਦਿਨ ਭਾਵ ਸ਼ੁੱਕਰਵਾਰ ਨੂੰ ਵੀ ਕੋਰੋਨਾ ਦੇ 91 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 72 ਮਰੀਜ਼ ਲੁਧਿਆਣਾ ਦੇ ਹਨ ਜਦਕਿ 19 ਮਰੀਜ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਇਨ੍ਹਾਂ ਮਾਮਲਿਾਂ ਦੀ ਪੁਸ਼ਟੀ ਸਿਵਲ ਸਰਜਨ ਡਾ, ਰਾਜ਼ੇਸ਼ ਬੱਗਾ ਵੱਲੋਂ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ 20657 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 19248 ਮਰੀਜ਼ ਭਾਵ 93.17 ਫੀਸਦੀ ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ‘ਚ ਇਸ ਸਮੇਂ 562 ਹੀ ਸਰਗਰਮ ਮਾਮਲੇ ਹਨ, ਜਿਨ੍ਹਾਂ ‘ਚੋਂ 414 ਮਰੀਜ਼ ਹੋਮ ਆਈਸੋਲੇਸ਼ਨ, 55 ਮਰੀਜ਼ ਪ੍ਰਾਈਵੇਟ ਹਸਪਤਾਲਾਂ ਅਤੇ 21 ਮਰੀਜ਼ ਸਿਵਲ ਹਸਪਤਾਲ ‘ਚ ਹਨ। ਜ਼ਿਲ੍ਹੇ ਭਰ ‘ਚ 9 ਗੰਭੀਰ ਮਰੀਜ਼ ਵੈਂਟੀਲੇਟਰ ‘ਤੇ ਹਨ। ਹੁਣ ਤੱਕ ਮਹਾਨਗਰ ‘ਚ 844 ਲੋਕਾਂ ਦੀ ਮੌਤ ਹੋ ਚੁੱਕੀ ਹੈ।