positive corona cases ludhiana: ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ‘ਚ ਸੋਮਵਾਰ ਨੂੰ 90 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 2 ਮੌਤਾਂ ਹੋਈਆਂ। ਦੱਸ ਦੇਈਏ ਕਿ ਜ਼ਿਲ੍ਹੇ ‘ਚ ਕੋਰੋਨਾ ਪੀੜ੍ਹਤਾਂ ਦੀ ਗਿਣਤੀ 1926 ਤੱਕ ਪਹੁੰਚ ਚੁੱਕੀ ਹੈ ਜਦਕਿ 48 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੱਸਣਯੋਗ ਹੈ ਕਿ ਲੁਧਿਆਣਾ ‘ਚੋਂ ਨਵੇਂ 90 ਮਾਮਲਿਆਂ ‘ਚੋਂ 83 ਲੁਧਿਆਣਾ ਦੇ ਅਤੇ 7 ਹੋਰ ਜਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ 2 ਮ੍ਰਿਤਕ ਮਰੀਜ਼ਾਂ ‘ਚੋਂ ਇਕ 35 ਸਾਲਾਂ ਮਰੀਜ਼ ਜਨਕਪੁਰੀ ਨਿਵਾਸੀ ਨੇ ਮੋਹਨਦੇਈ ਓਸਵਾਲ ਹਸਪਤਾਲ ‘ਚ ਦਮ ਤੋੜ੍ਹਿਆ ਅਤੇ ਦੂਜਾ 66 ਸਾਲਾਂ ਔਰਤ ਜੋ ਕਿ ਮੋਗਾ ਦੀ ਰਹਿਣ ਵਾਲੀ ਸੀ ਨੇ ਫੋਰਟਿਸ ਹਸਪਤਾਲ ‘ਚ ਦਮ ਤੋੜ੍ਹਿਆਂ। ਇਸ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ‘ਚ ਇੱਥੇ ਭਰਤੀ ਮਰੀਜ਼ਾਂ ਦੀ ਗਿਣਤੀ 318 ਤੱਕ ਪਹੁੰਚ ਗਈ ਹੈ, ਜਿਨ੍ਹਾਂ ‘ਚੋਂ 34 ਮਰੀਜ਼ਾਂ ਦੀ ਮੌਤ ਹੋ ਗਈ ਹੈ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਹੈ ਕਿ ਲੁਧਿਆਣਾ ‘ਚ ਹੁਣ ਤੱਕ ਕੁੱਲ 51375 ਨਮੂਨੇ ਲਏ ਗਏ, ਜਿਨ੍ਹਾਂ ‘ਚੋਂ 50123 ਦੀ ਰਿਪੋਰਟ ਪ੍ਰਾਪਤ ਹੋਈ ਅਤੇ 47887 ਨਤੀਜੇ ਨੈਗੇਟਿਵ ਹਨ ਅਤੇ 1252 ਨਮੂਨਿਆਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।