positive female england contacts isolated: ਲੁਧਿਆਣਾ (ਤਰਸੇਮ ਭਾਰਦਵਾਜ)-ਇੰਗਲੈਂਡ ਤੋਂ ਪਰਤੀ ਅਤੇ ਅੰਮ੍ਰਿਤਸਰ ‘ਚ ਪਾਜ਼ੀਟਿਵ ਮਿਲਣ ਵਾਲੀ 35 ਸਾਲਾਂ ਜਗਰਾਓ ਦੀ ਰਹਿਣ ਵਾਲੀ ਔਰਤ ਦੇ ਸੰਪਰਕ ‘ਚ ਆਏ 14 ਲੋਕਾਂ ਨੂੰ ਆਖਰਕਾਰ ਆਈਸੋਲੇਟ ਕਰ ਦਿੱਤਾ ਗਿਆ। ਸਿਹਤ ਵਿਭਾਗ ਦੁਆਰਾ ਖੁਦ ਹੀ ਇਨ੍ਹਾਂ ਸਾਰਿਆਂ ਨੂੰ ਘਰਾਂ ‘ਚ ਹੀ ਆਈਸੋਲੇਟ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਰਿਆਂ ਦੇ ਸੈਂਪਲ ਵੀ ਲੈ ਲਏ ਗਏ ਹਨ। ਜੇਕਰ ਇਨ੍ਹਾਂ ਦੇ ਸੈਂਪਲਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਜਾਂਦੀ ਹੈ ਤਾਂ ਉਸ ਮੁਤਾਬਕ ਇਨ੍ਹਾਂ ਨੂੰ ਇੰਸਟੀਟਿਊਸ਼ਨਲ ਕੁਆਰੰਟਾਈਨ ਕੀਤਾ ਜਾਵੇਗਾ। ਦੱਸ ਦੇਈਏ ਕਿ ਸੋਮਵਾਰ ਨੂੰ ਲੁਧਿਆਣਾ ‘ਚ 30 ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ‘ਚ 20 ਲੁਧਿਆਣਾ ਅਤੇ 10 ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਜੁਲਾਈ ਤੋਂ ਬਾਅਦ ਲੁਧਿਆਣਾ ਦੇ ਇੰਨੇ ਘੱਟ ਪੀੜਤ ਮਾਮਲੇ ਸਾਹਮਣੇ ਆਏ ਹਨ। ਸੋਮਵਾਰ ਨੂੰ 2 ਮਰੀਜ਼ਾਂ ਦੀ ਮੌਤ ਹੋਈ, ਜਿਨ੍ਹਾਂ ‘ਚੋਂ 1 ਲੁਧਿਆਣਾ ਨਾਲ ਸਬੰਧਿਤ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ 58 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ 24669 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 23343 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦਕਿ 964 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ ਹੁਣ ਸਿਰਫ 364 ਹੀ ਸਰਗਰਮ ਮਾਮਲੇ ਹਨ, ਜਿਨ੍ਹਾਂ ‘ਚੋਂ 289 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ ਜਦਕਿ 1 ਮਰੀਜ਼ ਵੈਂਟੀਲੇਟਰ ‘ਤੇ ਹੈ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਹੁਣ ਤੱਕ 3670 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 444 ਦੀ ਮੌਤ ਹੋ ਗਈ ਹੈ।
ਇਹ ਵੀ ਦੇਖੋ–