property seized son: ਖੂਨ ਦੇ ਰਿਸ਼ਤਿਆਂ ਨੂੰ ਤਾਰ-ਤਾਰ ਕਰਦਾ ਹੋਇਆ ਲੁਧਿਆਣਾ ਤੋਂ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੱਸਣਯੋਗ ਹੈ ਕਿ ਇੱਥੇ ਇਕ ਬਜ਼ੁਰਗ ਔਰਤ ਇਨਸਾਫ ਦੀ ਗੁਹਾਰ ਲਈ ਪੁਲਸ ਕਮਿਸ਼ਨਰ ਦਫਤਰ ਪਹੁੰਚੀ, ਜਿਸ ਨੇ ਆਪਣੇ ਸਕੇ ਪੁੱਤਰ ਅਤੇ ਉਸ ਦੇ ਪਰਿਵਾਰਿਕ ਮੈਂਬਰਾਂ ‘ਤੇ ਲੱਖਾਂ ਰੁਪਏ ਦੀ ਜਾਇਦਾਦ ਹੜੱਪਣ ਦਾ ਦੋਸ਼ ਲਾਇਆ ਹੈ।
ਦਰਅਸਲ ਜ਼ਿਲ੍ਹੇ ਦੇ ਰਿਸ਼ੀ ਨਗਰ ਦੀ ਰਹਿਣ ਵਾਲੀ 100 ਸਾਲਾਂ ਬਜ਼ੁਰਗ ਔਰਤ ਕਰਤਾਰ ਕੌਰ ਨੇ ਲਿਖਤੀ ਸ਼ਿਕਾਇਤ ਦਿੰਦੇ ਹੋਏ ਦੱਸਿਆ ਹੈ ਕਿ ਉਸ ਦੇ ਪੁੱਤਰ ਨੇ ਉਸ ਤੋਂ ਲੱਖਾਂ ਰੁਪਏ ਦੀ ਨਕਦੀ ਅਤੇ ਜ਼ਮੀਨ ਹੜੱਪਣ ਤੋਂ ਬਾਅਦ ਘਰੋਂ ਬਾਹਰ ਕੱਢ ਦਿੱਤਾ ਹੈ। ਹੁਣ ਉਹ ਬਜ਼ੁਰਗ ਔਰਤ ਆਪਣੇ ਦੂਜੇ ਪੁੱਤਰ ਦੇ ਘਰ ਰਹਿ ਰਹੀ ਹੈ। ਪੀੜ੍ਹਤ ਔਰਤ ਦੀ ਸ਼ਿਕਾਇਤ ‘ਤੇ ਪੁਲਸ ਕਮਿਸ਼ਨਰ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ।