Protest by power workers : ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਅਤੇ ਦਾਅਵੇ ਉਸ ਸਮੇਂ ਖੋਖਲੇ ਹੁੰਦੇ ਨਜ਼ਰ ਆ ਰਹੇ ਹਨ।ਉਸ ਸਮੇਂ ਕੀਤੇ ਗਏ ਵਾਅਦੇ ਅੱਜ ਝੂਠੇ ਪੈਂਦੇ ਨਜ਼ਰ ਆ ਰਹੇ ਹਨ।ਇਸ ਸੱਚਾਈ ਬਿਆਨ ਕਰਨ ਲਈ ਅੱਜ ਬਿਜਲੀ ਕਰਮਚਾਰੀਆਂ ਵਲੋਂ ਕੈਪਟਨ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਗਟ ਕੀਤਾ।ਬਿਜਲੀ ਕਰਮਚਾਰੀਆਂ ਦਾ ਕਹਿਣਾ ਹੈ ਕਿ ਮੰਗਾਂ ਨੂੰ ਨਾ ਮੰਨਣ ਅਤੇ ਬਿਜਲੀ ਕਰਮਚਾਰੀਆਂ ਵਿਰੋਧੀ ਬਿੱਲ ਲਾਗੂ ਕਰਨ ਸਬੰਧੀ ਅੱਜ ਇੱਥੇ ਪਾਵਰਕਾਮ ਦੇ ਕਰਮਚਾਰੀਆਂ ਨੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੁੂਕ ਅਤੇ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟ ਕੀਤਾ ਗਿਆ।
ਕੈਪਟਨ ਅਮਰਿੰਦਰ ਸਿੰਘ ਮੁਰਦਾਬਾਦ,ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁਰਦਾਬਾਦ,ਮੁਲਾਜ਼ਮ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ।ਇਸ ਸਮੇਂ ਬੋਲਦਿਆਂ ਬਲਵਿੰਦਰ ਸਿੰਘ ਬਾਜਵਾ ਅਤੇ ਕਿਸ਼ੋਰ ਚੰਦਰ ਸ਼ਰਮਾ ਨੇ ਕਿਹਾ ਕਿ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੇ ਮੁਲਾਜ਼ਮਾਂ ਨਾਲ ਸਬੰਧਤ ਮੰਗਾਂ ਮੰਨਣ ਦੇ ਬਾਵਜੂਦ ਅਜੇ ਤਕ ਲਾਗੂ ਨਹੀਂ ਕੀਤੀਆਂ ਗਈਆਂ।ਸਰਕਾਰ ਅਜੇ ਤਕ ਟਾਲਮਟੋਲ ਕਰਦੀ ਨਜ਼ਰ ਆ ਰਹੀ ਹੈ।ਜਿਸ ਕਰਕੇ ਵਰਕਰਾਂ ਦਾ ਗੁੱਸਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ।ਪਾਵਰਕਾਮ ‘ਚ ਪਿਛਲੇ ਸਾਲ ਤੋਂ ਕੋਈ ਵੀ ਭਰਤੀ ਨਹੀਂ ਕੀਤੀ ਗਈ।ਜਿਸ ਦੇ ਮੱਦੇਨਜ਼ਰ ਕੰਮ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।ਵਰਕਰਾਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਜਲਦ ਤੋਂ ਜਲਦ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਦਾ ਸੰਘਰਸ਼ ਹੋਰ ਤੇਜ਼ ਹੋਵੇਗਾ।