punjab ruzgar buearu: ਮਾਨਸਾ: ਪੰਜਾਬ ਸਰਕਾਰ ਵੱਲੋਂ ਯੁਵਕਾਂ ਤੇ ਨਿਯੋਜਕਾਂ ਦੀ ਸਹਾਇਤਾ ਲਈ ਰੁਜ਼ਗਾਰ ਬਿਊਰੋ ਦੀ ਸਹੂਲਤ ਮੁੜ ਤੋਂ ਬਹਾਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਸਰਕਾਰ ਵੱਲੋਂ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਜਿੱਥੇ ਕੋਰੋਨਾ ਵਾਇਰਸ ਤੋਂ ਲੋਕਾਂ ਦੇ ਬਚਾਅ ਲਈ ਸਮੇਂ ਸਮੇਂ ‘ਤੇ ਅਹਿਮ ਫੈਸਲੇ ਲਏ ਗਏ ਹਨ, ਉਥੇ ਹੀ ਹੁਣ ਬੇਰੁਜ਼ਗਾਰੀ ਦੀ ਸਮੱਸਿਆ ਦਾ ਹੱਲ ਕਰਨ ਲਈ ਰੋਜ਼ਗਾਰ ਉੱਤਪਤੀ ਅਤੇ ਟ੍ਰੇਨਿੰਗ ਵਿਭਾਗ ਦੇ ਸਾਰੇ ਦਫ਼ਤਰ ਆਨਲਾਈਨ ਮੁੜ ਖੋਲ੍ਹੇ ਗਏ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਆਨ-ਲਾਈਨ ਹੀ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਸਾਰੇ ਬੇਰੁਜ਼ਗਾਰ ਉਮੀਦਵਾਰ 94641-78030 ਫੋਨ ਨੰ: ਜਾਂ Email dbeemansahelp@gmail.com ‘ਤੇ ਸੰਪਰਕ ਕਰ ਸਕਦੇ ਹਨ ਅਤੇ ਰੁਜ਼ਗਾਰ ਸਬੰਧੀ ਕੋਈ ਵੀ ਸਹਾਇਤਾ ਜਾਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਜੇਕਰ ਕੋਈ ਵੀ ਬੇਰੁਜ਼ਗਾਰ ਜਾਂ ਨਿਯੋਜਕ ਰੁਜ਼ਗਾਰ ਸਬੰਧੀ ਕਿਸੇ ਵੀ ਕਿਸਮ ਦੀ ਸਹਾਇਤਾ ਜਾਂ ਜਾਣਕਾਰੀ ਚਾਹੁੰਦਾ ਹੈ ਤਾਂ ਸਰਕਾਰੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਉਕਤ ਨੰਬਰਾਂ ‘ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਕਾਰਨ ਫਿਲਹਾਲ ਦਫ਼ਤਰਾਂ ਵਿਖੇ ਪਬਲਿਕ ਡੀਲਿੰਗ ਨਹੀਂ ਹੋਵੇਗੀ ਪਰ ਆਨ-ਪ੍ਰਣਾਲੀ ਰਾਹੀਂ ਸਾਰਾ ਕੰਮ ਹੋਵੇਗਾ। ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ pgrkam.com/employment ਲਿੰਕ ‘ਤੇ ਜਾ ਕੇ ਸੂਚਨਾ ਪ੍ਰਾਪਤ ਕੀਤੀ ਜਾ ਸਕਦੀ ਹੈ।