Raikot youth suicide foreign: ਲੁਧਿਆਣਾ (ਤਰਸੇਮ ਭਾਰਦਵਾਜ)-ਰਾਏਕੋਟ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਲਾਗੇ ਪੈਂਦੇ ਪਿੰਡ ਤੂੰਗਾਹੇੜੀ ‘ਚ ਇਕ 23 ਨੌਜਵਾਨ ਵੱਲੋਂ ਖੇਤਾਂ ‘ਚ ਇੱਕ ਦਰਖਤ ਨਾਲ ਫਾਹਾ ਲੈ ਕੇ ਖੁਦਕੁਸੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਅਮਨਦੀਪ ਸਿੰਘ ਦੇ ਨਾਂ ਨਾਲ ਹੋਈ। ਮੌਕੇ ‘ਤੇ ਪਹੁੰਚ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
ਦੂਜੇ ਪਾਸੇ ਮ੍ਰਿਤਕ ਦੇ ਪਿਤਾ ਦਰਸ਼ਨ ਸਿੰਘ ਨੇ ਦੱਸਿਆ ਕਿ ਉਸਦਾ ਲੜਕਾ ਅਮਨਦੀਪ ਸਿੰਘ ਉਜਵਲ ਭਵਿੱਖ ਲਈ ਵਿਦੇਸ਼ ਜਾਣਾ ਚਾਹੁੰਦਾ ਸੀ ਅਤੇ ਛੇ ਮਹੀਨੇ ਪਹਿਲਾਂ ਬਹਿਰੀਨ ਤੋਂ ਵਾਪਸ ਆਇਆ ਸੀ, ਜੋ ਹੁਣ ਉਹ ਕਿਸੇ ਚੰਗੇ ਦੇਸ਼ ਜਾਣਾ ਚਾਹੁੰਦਾ ਸੀ। ਇਸ ਲਈ ਉਸ ਨੇ ਆਈਲੈਟਸ ਵੀ ਕੀਤੀ ਸੀ ਅਤੇ ਕੁੱਝ ਥਾਵਾਂ ‘ਤੇ ਫਾਈਲ ਵੀ ਲਗਾਈ ਹੋਈ ਸੀ ਪਰ ਕੈਨੇਡੀਅਨ ਅੰਬੈਸੀ ਵੱਲੋਂ 2 ਵਾਰ ਫਾਇਲ ਰੱਦ ਹੋਣ ਕਾਰਨ ਪ੍ਰੇਸ਼ਾਨ ਰਹਿਣ ਲੱਗਾ। ਬੀਤੀ ਰਾਤ ਆਪਣੇ ਚਾਚੇ ਦੇ ਘਰ ਸੌਣ ਦੀ ਗੱਲ ਆਖ ਕੇ ਚਲਾ ਗਿਆ ਪਰ ਅੱਜ ਸਵੇਰੇ ਉਸ ਦੀ ਲਾਸ਼ ਖੇਤਾਂ ‘ਚ ਮੋਟਰ ਦੇ ਨੇੜੇ ਇੱਕ ਦਰਖਤ ਨਾਲ ਲਟਕਦੀ ਮਿਲੀ, ਜਿਸ ਦੀ ਜਾਣਕਾਰੀ ਪਿੰਡਵਾਸੀਆਂ ਤੇ ਸਰਪੰਚ ਨੇ ਪਰਿਵਾਰਿਕ ਮੈਂਬਰਾਂ ਨੂੰ ਸਵੇਰੇਸਾਰ ਦਿੱਤੀ, ਉਥੇ ਹੀ ਇਸ ਸਬੰਧੀ ਪੁਲਿਸ ਥਾਣਾ ਰਾਏਕੋਟ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਲੋਹਟਬੱਦੀ ਨੂੰ ਸੂਚਿਤ ਕੀਤਾ, ਜਿਸ ‘ਤੇ ਰਾਏਕੋਟ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਧਾਰ ਵਿਖੇ ਭੇਜ ਦਿੱਤੀ ਗਈ ਹੈ ਅਤੇ ਮ੍ਰਿਤਕ ਦੇ ਪਿਤਾ ਦਰਸ਼ਨ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ 174 ਅਧੀਨ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।