Robbers car bank manager: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਨੇ ਕਿ ਹੁਣ ਉਨ੍ਹਾਂ ਨੂੰ ਪੁਲਿਸ ਦਾ ਕੋਈ ਖੌਫ ਵੀ ਨਹੀਂ ਰਿਹਾ ਹੈ। ਜਾਣਕਾਰੀ ਮੁਤਾਬਕ ਤਾਜ਼ਾ ਮਾਮਲਾ ਹੁਣ ਸਮਰਾਲਾ ‘ਚੋਂ ਸਾਹਮਣੇ ਆਇਆ ਹੈ, ਜਿੱਥੇ ਲੁਟੇਰਿਆਂ ਨੇ ਸਮਰਾਲਾ ਦੇ ਮੁੱਖ ਬਾਜ਼ਾਰ ‘ਚ ਸ਼ਰੇਆਮ ਪਿਸਤੌਲ ਦੀ ਨੋਕ ‘ਤੇ ਬੈਂਕ ਮੈਨੇਜਰ ਕੋਲੋਂ ਨਵੀਂ ਕਢਾਈ ਕਾਰ ਖੋਹ ਲਈ ਅਤੇ ਫਰਾਰ ਹੋ ਗਏ।ਪੀੜਤ ਬੈਂਕ ਮੈਨੇਜਰ ਨੇ ਦੱਸਿਆ ਕਿ ਉਸ ਨੇ 4 ਦਿਨ ਪਹਿਲਾਂ ਹੀ ਕਾਰ ਖਰੀਦੀ ਸੀ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ ਅਤੇ ਰੋਜ਼ਾਨਾ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜੋ ਕਿ ਪੁਲਿਸ ਲਈ ਚੁਣੌਤੀ ਬਣਦੇ ਜਾ ਰਹੇ ਹਨ।