robbery religious places ludhiana: ਚੋਰਾਂ ਦੇ ਹੌਸਲੇ ਦਿਨੋ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਧਾਰਮਿਕ ਸਥਾਨ ‘ਤੇ ਗੋਲਕ ‘ਚ ਚੋਰੀ ਕਰਕੇ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਇੱਥੇ ਸਲੇਮ ਟਾਬਰੀ ਦੇ ਨੇੜੇ ਪੈਂਦੇ ਇਲਾਕੇ ਪਿੰਡ ਭੱਟੀਆ ਬੇਟ ‘ਚ ਚੋਰਾਂ ਨੇ ਗੁਰੂ ਰਵੀਦਾਸ ਧਰਮਸ਼ਾਲਾ ‘ਚ ਪਈ ਗੋਲਕ ‘ਚ ਚੋਰੀ ਕਰ ਲਈ ਹੈ, ਜਿਸ ਕਾਰਨ ਪਿੰਡ ਦੇ ਲੋਕਾਂ ‘ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਸ ਪਹੁੰਚੀ ਫਿਲਹਾਲ ਸੀ.ਸੀ.ਟੀ.ਵੀ ਕੈਮਰੇ ਦੀ ਜਾਂਚ ਕੀਤੀ ਜਾ ਰਹੀ ਹੈ। ਫੁਟੇਜ ‘ਚ ਦੇਖਿਆ ਗਿਆ ਹੈ ਕਿ 4 ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ ਅਤੇ ਵਾਰਦਾਤ ਨੂੰ ਅੰਜ਼ਾਮ ਦੇ ਕੇ ਫਰਾਰ ਹੋ ਗਏ।
ਦੂਜੇ ਪਾਸੇ ਇਸ ਘਟਨਾ ਸਬੰਧੀ ਪ੍ਰਬੰਧਕ ਦਿਲਰਾਜ ਕੁਮਾਰ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਫਿਲਹਾਲ ਪੁਲਿਸ ਨੂੰ ਇਸ ਸਬੰਧੀ ਕੋਈ ਵੀ ਸੁਰਾਖ ਨਹੀਂ ਮਿਲਿਆ ਹੈ।