SAD MLA Corona Report Positive: ਲੁਧਿਆਣਾ (ਤਰਸੇਮ ਭਾਰਦਵਾਜ)- ਖਤਰਨਾਕ ਕੋਰੋਨਾ ਵਾਇਰਸ ਦਾ ਕਹਿਰ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ। ਹੁਣ ਮਹਾਮਾਰੀ ਦੀ ਚਪੇਟ ‘ਚ ਆਮ ਜਨਤਾ ਦੇ ਨਾਲ ਕਈ ਸਿਆਸੀ ਆਗੂ ਵੀ ਆ ਚੁੱਕੇ ਹਨ। ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਐੱਮ.ਐੱਲ.ਏ ਸ਼ਰਨਜੀਤ ਸਿੰਘ ਢਿੱਲੋ ਦੀ ਕੋਰੋਨਾ ਰਿਪੋਰਟ ਵੀ ਪਾਜ਼ਟਿਵ ਪਾਈ ਗਈ ਹੈ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਦੱਸਿਆ ਹੈ ਕਿ ਮੈਂ ਆਪਣਾ ਕੋਵਿਡ-19 ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ਅਤੇ ਸੋ ਮੈਂ ਹੁਣ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਖੁਦ ਨੂੰ ਘਰ ‘ਚ ਇਕਾਂਸਵਾਸ ਕਰ ਲਿਆ ਹੈ ਅਤੇ ਮੈਂ ਪੂਰੀ ਤਰ੍ਹਾਂ ਠੀਕ ਮਹਿਸੂਸ ਕਰ ਰਿਹਾ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਪਿਛਲੇ ਦਿਨੀਂ ਜੋ ਕੋਈ ਵੀ ਮੇਰੇ ਸੰਪਰਕ ‘ਚ ਆਇਆ ਹੈ ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਕਰਵਾ ਲਵੇ।
ਦੱਸਣਯੋਗ ਹੈ ਕਿ ਬੀਤੇ ਦਿਨ ਭਾਲ ਵੀਰਵਾਰ ਨੂੰ ਮਹਾਨਗਰ ‘ਚ 204 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ ਜਦਕਿ 15 ਲੋਕਾਂ ਦੀ ਮੌਤ ਹੋਈ ਸੀ। ਹੁਣ ਤੱਕ ਲੁਧਿਆਣਾ ‘ਚ 12754 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 546 ਲੋਕਾਂ ਦੀ ਮੌਤ ਹੋ ਗਈ ਹੈ।