Samrala farmer death agricultural law: ਲੁਧਿਆਣਾ (ਤਰਸੇਮ ਭਾਰਦਵਾਜ)-ਖੇਤੀਬਾੜੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਕਿਸਾਨਾਂ ਨੂੰ ਅੱਜ 80 ਤੋਂ ਵੀ ਉੱਪਰ ਦਿਨ ਹੋ ਚੁੱਕੇ ਹਨ, ਪਰ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਜਾਨਾਂ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੌਰਾਨ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਇਥੋਂ ਦੇ ਨੇੜਲੇ ਪਿੰਡ ਢੰਡੇ ਦੇ ਵਸਨੀਕ 63 ਸਾਲਾ ਕਿਸਾਨ ਨੈਬ ਸਿੰਘ ਦੀ ਸਿੰਘੂ ਬਾਰਡਰ ਵਿਖੇ ਸਖ਼ਤ ਬੀਮਾਰ ਹੋਣ ਮਗਰੋਂ ਮੌਤ ਹੋ ਗਈ ਹੈ।
ਇਸ ਸਬੰਧੀ ਮ੍ਰਿਤਕ ਕਿਸਾਨ ਦੇ ਪੁੱਤਰ ਹਰਪ੍ਰੀਤ ਸਿੰਘ ਜੋ ਖੁਦ ਵੀ ਪਿਛਲੇ 1 ਮਹੀਨੇ ਤੋਂ ਸਿੰਘੂ ਬਾਰਡਰ ਵਿਖੇ ਸੰਘਰਸ਼ ‘ਚ ਸ਼ਾਮਲ ਹੈ, ਨੇ ਦੱਸਿਆ ਕਿ ਉਸ ਦੇ ਪਿਤਾ 22 ਜਨਵਰੀ ਨੂੰ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਪਹੁੰਚੇ ਸਨ ਅਤੇ ਉਸ ਦਿਨ ਤੋਂ ਉਹ ਉੱਥੇ ਹੀ ਸਨ। 4 ਦਿਨ ਪਹਿਲਾਂ ਅਚਾਨਕ ਉਨ੍ਹਾਂ ਦੀ ਹਾਲਤ ਵਿਗੜਨ ’ਤੇ ਵਾਪਸ ਪਿੰਡ ਲਿਆਂਦਾ ਗਿਆ ਅਤੇ ਇਥੇ ਇਲਾਜ ਦੌਰਾਨ ਸਥਾਨਕ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਚੰਡੀਗੜ ਲਈ ਰੈਫਰ ਕਰ ਦਿੱਤਾ ਪਰ ਰਾਹ ‘ਚ ਹੀ ਉਨ੍ਹਾਂ ਦੀ ਮੌਤ ਹੋ ਗਈ। ਇਸ ਕਿਸਾਨ ਦੀ ਮੌਤ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪਰਿਵਾਰ ਲਈ ਸਰਕਾਰੀ ਨੌਕਰੀ ਅਤੇ ਮੁਆਵਜ਼ੇ ਦੀ ਮੰਗ ਕੀਤੀ ਹੈ।
ਇਹ ਵੀ ਦੇਖੋ–