sbi raikot deputy manager corona: ਲੁਧਿਆਣਾ (ਤਰਸੇਮ ਭਾਰਦਵਾਜ)- ਹੁਣ ਕੋਰੋਨਾਵਾਇਰਸ ਨੇ ਜ਼ਿਲ੍ਹੇ ਦੇ ਰਾਏਕੋਟ ਦੀ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ‘ਚ ਵੀ ਦਸਤਕ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ ਇੱਥੇ ਸਟੇਟ ਬੈਂਕ ਆਫ ਇੰਡੀਆ ਦੀ ਡਿਪਟੀ ਮੈਨੇਜਰ ਨੂੰ ਕੋਰੋਨਾ ਦੀ ਲਪੇਟ ‘ਚ ਆ ਗਈ ਹੈ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜੇਟਿਵ ਆਉਣ ‘ਤੇ ਸਟਾਫ ਅਤੇ ਗਾਹਕਾਂ ‘ਚ ਸਹਿਮ ਦਾ ਮਾਹੌਲ ਹੈ। ਇਸ ਤੇ ਬੈਂਕ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਹੈ। ਇਸ ਸਬੰਧੀ ਐੱਸਐੱਮਓ ਡਾ.ਅਲਕਾ ਮਿੱਤਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੈਂਕ ਦੇ ਬਾਕੀ ਕਰਮਚਾਰੀਆਂ ਦੇ ਸਿਵਲ ਹਸਪਤਾਲ ਰਾਏਕੋਟ ਵਿਖੇ ਕੋਰੋਨਾ ਟੈਸਟ ਕੀਤੇ ਗਏ ਹਨ, ਜਿੰਨ੍ਹਾਂ ਦੀ ਰਿਪੋਰਟ ਤਿੰਨ ਦਿਨਾਂ ਭਾਵ 28 ਅਗਸਤ ਤਕ ਆ ਜਾਵੇਗੀ। ਦੱਸ ਦੇਈਏ ਕਿ ਰਾਏਕੋਟ ਤੋਂ 132 ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 4 ਮਰੀਜ਼ਾਂ ਦੀ ਮੌਤ ਹੋਈ ਹੈ।
ਦੱਸਣਯੋਗ ਹੈ ਕਿ ਜ਼ਿਲ੍ਹੇ ਭਰ ‘ਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 9026 ਤੱਕ ਪਹੁੰਚ ਗਈ ਹੈ ਜਦਕਿ 334 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 908 ਪਾਜ਼ੀਟਿਵ ਮਾਮਲੇ ਦੂਜੇ ਜ਼ਿਲ੍ਹਿਆਂ ਤੋਂ ਸਾਹਮਣੇ ਆਏ ਹਨ, ਜਿਨ੍ਹਾਂ ਦਾ ਇਲਾਜ ਇੱਥੇ ਚੱਲ ਰਿਹਾ ਹੈ। ਇਨ੍ਹਾਂ ‘ਚ 74 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਜ਼ਿਲ੍ਹੇ ‘ਚੋਂ 1,09,651 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ 95795 ਸੈਂਪਲ ਨੈਗੇਟਿਵ ਹਨ ਜਦਕਿ 9026 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।