schools to be open for 3 hours: ਲੁਧਿਆਣਾ, (ਤਰਸੇਮ ਭਾਰਦਵਾਜ)- ਦੇਸ਼ ਭਰ ‘ਚ ਮਾਰਚ ਮਹੀਨੇ ਤੋਂ ਸਕੂਲ ਬੰਦ ਸਨ।ਸਤੰਬਰ ਮਹੀਨੇ ਤੋਂ ਸਕੂਲਾਂ ਨੂੰ ਖੋਲ੍ਹਣ ਨੂੰ ਲੈ ਕੇ ਕਈ ਅਟਕਲਾਂ ਪੇਸ਼ ਆ ਰਹੀਆਂ ਹਨ।ਪਿਛਲੇ ਕਰੀਬ 7 ਮਹੀਨਿਆਂ ਤੋਂ ਸਕੂਲ ਬੰਦ ਹੋਏ ਹਨ।ਜਿਸ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵਲੋਂ ਐੱਸ.ਓ.ਪੀ. ਭਾਵ ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ ਜਾਰੀ ਕਰਦੇ ਹੋਏ 19 ਅਕਤੂਬਰ ਤੋਂ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲਾਂ ਨੂੰ ਖੋਲਣ ਦੀ ਆਗਿਆ ਦਿੱਤੀ ਗਈ ਹੈ।ਇਸ ਸਬੰਧੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਜਾਰੀ ਬਿਆਨ ‘ਚ ਕਿਹਾ ਹੈ ਕਿ ਸਕੂਲ ਸਿਰਫ 3 ਘੰਟਿਆਂ ਲਈ ਹੀ ਖੁੱਲ੍ਹਣਗੇ।ਸਿੱਖਿਆ
ਵਿਭਾਗ ਦਾ ਕਹਿਣਾ ਹੈ ਕਿ ਸਕੂਲਾਂ ਦੇ ਸਮੇਂ ਸਬੰਧੀ ਇੱਕ ਪੱਤਰ ਜਾਰੀ ਕਰਦਿਆਂ 6 ਘੰਟਿਆਂ ਦਾ ਸਮਾਂ ਸ਼ੈਡਿਊਲ ਜਾਰੀਕਰ ਦਿੱਤਾ ਗਿਆ ਹੈ।ਜਿਸ ਨੂੰ ਲੈ ਕੇ ਅਧਿਆਪਕਾਂ ਦੀਆਂ ਪ੍ਰੇਸ਼ਾਨੀਆਂ ਵਧਦੀਆਂ ਨਜ਼ਰ ਆ ਰਹੀਆਂ ਹਨ।ਹੁਣ ਨਵੇਂ ਸਮੇਂ ਮੁਤਾਬਕ 1 ਅਕਤੂਬਰ 2020 ਤੋਂ 31 ਅਕਤੂਬਰ 2020 ਅਤੇ 1 ਮਾਰਚ 2021 ਤੋਂ 31 ਮਾਰਚ 2021 ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਹੁਣ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ, ਜਦੋਂਕਿ ਸਾਰੇ ਸੈਕੰਡਰੀ, ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਹੀ 1 ਨਵੰਬਰ 2020 ਤੋਂ 28 ਫਰਵਰੀ 2021 ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ, ਜਦੋਂਕਿ ਸੈਕੰਡਰੀ, ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਜਦੋਂਕਿ 1 ਅਪ੍ਰੈਲ ਤੋਂ 30 ਸਤੰਬਰ 2021 ਤੱਕ ਸਾਰੇ ਪ੍ਰਾਇਮਰੀ, ਸੈਕੰਡਰੀ, ਹਾਈ ਅਤੇ ਹਾਇਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ।