shopkeepers closed shops support weekend curfew: ਲਗਾਤਾਰ ਵੱਧ ਰਹੇ ਕੋਰੋਨਾ ਦੇ ਮੱਦੇਨਜ਼ਰ ਸਰਕਾਰ ਵੱਲੋਂ ਸ਼ਹਿਰ ‘ਚ ਵੀਕੈਂਡ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ, ਸ਼ਹਿਰ ਦੇ ਲਗਭਗ ਸਾਰੇ ਮੁੱਖ ਬਾਜ਼ਾਰ ਸ਼ਨੀਵਾਰ ਨੂੰ ਬੰਦ ਹਨ। ਪਰ ਸੜਕਾਂ ਤੇ ਲੋਕਾਂ ਦੀ ਆਵਾਜਾਈ ਜਾਰੀ ਹੈ। ਸ਼ਹਿਰ ਦੇ ਕੁਝ ਇਲਾਕਿਆਂ ਵਿਚ ਲਗਾਤਾਰ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਿਸ ਕਾਰਨ ਪੁਲਿਸ ਵੀ ਸੜਕਾਂ ਤੇ ਦਿਖਾਈ ਨਹੀਂ ਦੇ ਰਹੀ। ਜਦੋਂ ਕਿ ਸ਼ਹਿਰ ਦੇ ਬਾਹਰੀ ਖੇਤਰ ਵਿਚ ਕੁਝ ਦੁਕਾਨਾਂ ਖੁੱਲੀਆਂ ਹਨ।
ਸ਼ਨੀਵਾਰ ਅਤੇ ਐਤਵਾਰ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਕਰਫਿਊ ਦੇ ਕਾਰਨ ਦੁਕਾਨਾਂ ਬੰਦ ਰਹਿਣਗੀਆਂ, ਜਦੋਂਕਿ ਸੋਮਵਾਰ ਤੋਂ ਦੁਕਾਨਾਂ ਆਡ-ਈਵਨ ਅਧਾਰਤ ਖੋਲ੍ਹੀਆਂ ਜਾਣਗੀਆਂ।ਕੋਰੋਨਾ ਵਾਇਰਸ ਦੇ ਚਲਦਿਆਂ ਸਰਕਾਰ ਵਲੋਂ ਕੁਝ ਅਹਿਮ ਨਿਯਮ ਬਣਾਏ ਗਏ ਹਨ।ਸਰਕਾਰ ਦਾ ਕਹਿਣਾ ਹੈ ਕਿ ਹਫਤੇ ਦੇ ਅਖੀਰਲੇ ਦਿਨ ਭਾਵ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਲਾਕਡਾਊਨ ਲਗਾ ਦਿੱਤਾ ਗਿਆ ਹੈ।ਜਿਸ ਦੇ ਚਲਦਿਆਂ ਵਪਾਰੀਆਂ, ਦੁਕਾਨਦਾਰਾਂ, ਸ਼ਰਾਬ ਦੇ ਠੇਕਿਆਂ ਦਾ ਮਾਲਕਾਂ ਦਾ ਕਹਿਣਾ ਹੈ ਕਿ ਆਡ-ਈਵਨ ਅਧਾਰਤ ਦੁਕਾਨਾਂ ਖੋਲ੍ਹਣ ਦਾ ਸੱਦਾ ਦਿੱਤਾ ਗਿਆ ਹੈ।ਜੋ ਕਿ ਕਿਸੇ ਨੂੰ ਵੀ ਮਨਜ਼ੂਰ ਨਹੀਂ ਹੈ।ਵਪਾਰੀਆਂ ਦਾ ਕਹਿਣਾ ਹੈ ਕਿ 1 ਸਤੰਬਰ ਤੋਂ ਇਸ ਯੋਜਨਾ ਨੂੰ ਬੰਦ ਕੀਤਾ ਜਾਵੇ ਨਹੀਂ ਤਾਂ ਉਨ੍ਹਾਂ ਨੂੰ ਮਜ਼ਬੂਰਨ ਪ੍ਰਦਰਸ਼ਨ ਕਰਨਾ ਪਵੇਗਾ।