Sidhwan Bet employee corona: ਲੁਧਿਆਣਾ (ਤਰਸੇਮ ਭਾਰਦਵਾਜ)- ਲੁਧਿਆਣਾ ਦੇ ਨੇੜੇ ਕਸਬਾ ਸਿੱਧਵਾਂ ਬੇਟ ‘ਚ ਹੁਣ ਕੋਰੋਨਾ ਨੇ ਦਸਤਕ ਦਿੱਤੀ ਹੈ। ਜਾਣਕਾਰੀ ਮੁਤਾਬਕ ਹੁਣ ਇੱਥੇ ਸਥਿਤ ਐੱਚ.ਡੀ.ਐੱਫ.ਸੀ ਬੈਂਕ ਦੇ ਮੁਲਾਜ਼ਮ ਅਤੇ ਮੁਥੂਟ ਫਾਈਨਾਂਸ ਕੰਪਨੀ ਦਾ ਇਕ ਮੁਲਾਜ਼ਮ ਸਮੇਤ 6 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਚਿੰਤਾ ਵੱਧ ਗਈ ਹੈ। ਦੱਸ ਦੇਈਏ ਕਿ ਐੱਚ.ਡੀ.ਐੱਫ.ਸੀ ਬੈਂਕ ਦੇ ਮੁਲਾਜ਼ਮ ਮੁਲਾਜ਼ਮ ਸਾਹਿਬ ਸਿੰਘ ਪੁੱਤਰ ਪ੍ਰਗਟ ਸਿੰਘ ਅਤੇ ਮੁਥੂਟ ਫਾਈਨਾਂਸ ਕੰਪਨੀ ਦੇ ਇੱਕ ਮੁਲਾਜ਼ਮ ਜਸਪਾਲ ਸਿੰਘ ਪੁੱਤਰ ਸੁਰਜੀਤ ਸਿੰਘ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ,
ਦੱਸਣਯੋਗ ਹੈ ਕਿ ਬੀਤੇ ਦਿਨ ਯਾਨੀ ਐਤਵਾਰ ਨੂੰ ਜ਼ਿਲ੍ਹੇ ‘ਚ 260 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਿਨ੍ਹਾਂ ‘ਚੋਂ 242 ਲੁਧਿਆਣਾ ਦੇ ਨਾਲ ਸਬੰਧਿਤ ਅਤੇ ਬਾਕੀ ਦੂਜੇ ਜ਼ਿਲ੍ਹਿਆਂ ਨਾਮ ਸਬੰਧਿਤ ਹਨ ਅਤੇ ਐਤਵਾਰ ਨੂੰ 9 ਮਰੀਜ਼ਾਂ ਨੇ ਦਮ ਵੀ ਤੋੜ ਦਿੱਤਾ ਹੈ।