Simarjit singh bains bodyguard commits suicide: ਲੁਧਿਆਣਾ (ਤਰਸੇਮ ਭਾਰਦਵਾਜ)- ਲੁਧਿਆਣਾ ਦੇ ਹਲਕਾ ਆਤਮਾ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਸੁਰੱਖਿਆ ਮੁਲਾਜ਼ਮ ਸਹਾਇਕ ਸਬ ਇੰਸਪੈਕਟਰ ਸੇਵਾ ਸਿੰਘ ਨੂੰ ਗੋਲੀ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸੇਵਾ ਸਿੰਘ ਅੱਜ ਸਵੇਰੇ ਆਪਣੀ ਬੰਦੂਕ ਨੂੰ ਸਾਫ ਕਰ ਰਿਹਾ ਸੀ ਕਿ ਅਚਾਨਕ ਉਸ ‘ਚੋਂ ਗੋਲੀ ਚੱਲ ਗਈ, ਜੋ ਸੇਵਾ ਸਿੰਘ ਨੂੰ ਲੱਗ ਗਈ। ਇਸ ਘਟਨਾ ਦੌਰਾਨ ਸੇਵਾ ਸਿੰਘ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਸ ਘਟਨਾ ਸਬੰਧੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਸੇਵਾ ਸਿੰਘ ਬੀਤੇ 2-3 ਦਿਨ ਤੋਂ ਡਿਊਟੀ ਤੇ ਹਾਜ਼ਰ ਨਹੀਂ ਸੀ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ