smart ration card scheme launches: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਗਰੀਬਾਂ ਤੇ ਲੋੜਵੰਦਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਵੱਡੀ ਪਹਿਲ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹੇ ‘ਚ ਸਮਾਰਟ ਰਾਸ਼ਟ ਕਾਰਡ ਲਾਂਚ ਕੀਤਾ ਗਿਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ , ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਤੇ ਜ਼ਿਲ੍ਹੇ ਦੇ ਹੋਰ ਆਗੂ ਵੀ ਇਕੱਠੇ ਹੋਏ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਬਾਅਦ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਪਹੁੰਚੇ ਹੋਰ ਆਗੂਆਂ ਵੱਲੋਂ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ ਗਏ।
ਦੱਸ ਦੇਈਏ ਕਿ ਕਾਂਗਰਸ ਸਰਕਾਰ ਵੱਲ਼ੋਂ ਸ਼ੁਰੂ ਕੀਤੇ ਗਏ ਇਸ ਸਮਾਰਟ ਰਾਸ਼ਨ ਕਾਰਡ ਨੂੰ ਬਾਇਓਮੈਟ੍ਰਿਕ ਸਿਸਟਮ ਨਾਲ ਲਾਗੂ ਕੀਤਾ ਗਿਆ ਹੈ। ਇਸ ਕਾਰਡ ਨੂੰ ਸਵੈਪ ਕਰਨ ਲਈ ਚਿਪ ਲਾਈ ਗਈ ਹੈ ਤੇ ਇਕ ਯੂ.ਆਈ.ਡੀ ਨੰਬਰ ਵੀ ਲਾਇਆ ਗਿਆ ਹੈ। ਸਮਰਾਟ ਕਾਰਡ ਦੇ ਲਾਗੂ ਹੋਣ ਤੋਂ ਬਾਅਦ ਲੋਕ ਕਿਸੇ ਵੀ ਡਿਪੂ ਤੋਂ ਰਾਸ਼ਨ ਲੈ ਸਕਦੇ ਹਨ। ਇਸ ਤੋਂ ਇਲਾਵਾ ਪੂਰਾ ਰਾਸ਼ਨ ਨਾ ਮਿਲਣ ਜਾਂ ਡਿਪੂ ਬੰਦ ਰਹਿਣ ਦੀ ਸ਼ਿਕਾਇਤ ਦਾ ਹੱਲ ਹੋ ਜਾਵੇਗਾ। ਸਮਾਰਟ ਕਾਰਡ ਬਣਾਉਣ ਲਈ ਆਧਾਰ ਕਾਰਡ ਦੇ ਡਾਟੇ ਦੀ ਵਰਤੋਂ ਕੀਤੀ ਗਈ ਹੈ। ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਅੱਜ ਸੂਬੇ ਭਰ ‘ਚ ਅੱਜ ਸੂਬੇ ‘ਚ ਸਰਕਾਰ ਵਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਸ ਕਾਰਡ ਰਾਹੀਂ ਹੁਣ ਲਾਭਪਾਤਰੀ ਬਿਨਾਂ ਕਿਸੇ ਹੋਰ ਦਸਤਾਵੇਜ਼ ਦੇ ਪੂਰੇ ਪੰਜਾਬ ‘ਚ ਕਿਸੇ ਵੀ ਜਗ੍ਹਾ ਤੋਂ ਆਪਣਾ ਰਾਸ਼ਨ ਲੈ ਸਕਣਗੇ।