special duties judges started courts: ਲੁਧਿਆਣਾ (ਤਰਸੇਮ ਭਾਰਦਵਾਜ)-ਕੋਰੋਨਾ ਵਾਇਰਸ ਦੇ ਚੱਲਦਿਆਂ ਅਦਾਲਤਾਂ ‘ਚ ਕੰਮਕਾਰ ਪ੍ਰਭਾਵਿਤ ਹੋ ਰਿਹਾ ਹੈ, ਇਸ ਦੇ ਮੱਦੇਨਜ਼ਰ ਜ਼ਰੂਰੀ ਮਾਮਲਿਆਂ ਨੂੰ ਖਤਮ ਕਰਨ ਲਈ 15 ਅਕਤੂਬਰ ਤਕ ਜੱਜਾਂ ਦੀ ਵਿਸ਼ੇਸ਼ ਡਿਊਟੀਆਂ ਲਾਈਆਂ ਗਈਆਂ ਹਨ, ਜਿਨ੍ਹਾਂ ‘ਚ ਹਾਲੇ ਪੈਂਡਿੰਗ ਕੇਸਾਂ ਦੀ ਸੁਣਵਾਈ ਨਹੀਂ ਹੋ ਸਕੇਗੀ, ਸਗੋਂ ਜ਼ਰੂਰੀ ਮਾਮਲਿਆਂ ਨੂੰ ਖਤਮ ਕਰਨ ਤੇ ਉਨ੍ਹਾਂ ਦੀ ਸੁਣਵਾਈ ਲਈ ਵੀਡੀਓ ਕਾਨਫਰੰਸਿੰਗ ਦਾ ਸਹਾਰਾ ਲੈਣ ਦੀ ਵੀ ਹਦਾਇਤ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਵੱਲੋਂ ਵਧੀਕ ਸੈਸ਼ਨ ਜੱਜਾਂ ਨੂੰ ਦੋ ਮੈਚ ਵੰਡਦੇ ਹੋਏ ਉਨ੍ਹਾਂ ਦੀ 15 ਅਕਤੂਬਰ ਤਕ ਤਿੰਨ-ਤਿੰਨ ਦਿਨ ਲਈ ਡਿਊਟੀ ਲਗਾਉਂਦੇ ਹੋਏ ਬਕਾਇਦਾ ਉਨ੍ਹਾਂ ਵੱਲੋਂ ਇਸ ਦੌਰਾਨ ਸੁਣਵਾਈ ਵਾਲੇ ਮਾਮਲਿਆਂ ਨੂੰ ਲੈ ਕੇ ਵੀ ਸਪੱਸ਼ਟ ਕਰ ਦਿੱਤਾ ਗਿਆ ਹੈ। ਪਹਿਲੇ ਬੈਂਚ ‘ਚ ਵਧੀਕ ਸੈਸ਼ਨ ਜੱਜ ਜਗਦੀਪ ਮਰੋਕ, ਅਮਰਪਾਲ ਪਾਲ, ਕਰਮਜੀਤ, ਲਖਵਿੰਦਰ ਕੌਰ, ਬਲਵਿੰਦਰ ਕੁਮਾਰ ਤੇ ਸ੍ਰੀਮਤੀ ਰਸ਼ਮੀ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ ਜਦਕਿ ਦੂਜੇ ਬੈਂਚ ਵਧੀਕ ਸੈਸ਼ਨ ਜੱਜ ਅਤੁਲ ਕਸਾਨਾ, ਵਧੀਕ ਸੈਸ਼ਨ ਜੱਜ ਅਰੁਣ ਕੁਮਾਰ ਅਗਰਵਾਲ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਾਰੀ ਕੀਤੀ ਗਈ ਸੂਚੀ ਮੁਤਾਬਕ ਪਹਿਲੇ ਬੈਚ ਦੁਆਰਾ ਸੋਮਵਾਰ, ਮੰਗਲਵਾਰ ਤੇ ਬੁੱਧਵਾਰ ਨੂੰ ਆਪਣੀ-ਆਪਣੀ ਅਦਾਲਤਾਂ ‘ਚ ਡਿਊਟੀ ਦਿੱਤੀ ਜਾਵੇਗੀ। ਦੂਜਾ ਬੈਚ ਵੀਰਵਾਰ, ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਆਪਣੀਆਂ ਅਦਾਲਤਾਂ ‘ਚ ਡਿਊਟੀ ਦੇਵੇਗਾ।