special program solve problems voter: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਵੋਟਰਾਂ ਦੀਆਂ ਸਮੱਸਿਆਵਾਂ ਨੂੰ ਸੁਲਝਾਉਣ ਲਈ 15 ਨਵੰਬਰ ਤੋਂ 15 ਦਸੰਬਰ ਤੱਕ ਸਪੈਸ਼ਲ ਪ੍ਰੋਗਰਾਮ ਚਲਾਇਆ ਜਾਵੇਗਾ। ਇਸ ਦੇ ਲਈ ਅਫਸਰਾਂ ਅਤੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਇਸ ਪ੍ਰੋਗਰਾਮ ਦੇ ਤਹਿਤ ਵੋਟਰ ਕਾਰਡ ਨਾਲ ਜੁੜੇ ਸਪੈਸ਼ਲ ਕੰਮ ਕੀਤੇ ਜਾਣਗੇ। ਸਟਾਫ ਵੱਲੋਂ ਵੋਟਰਾਂ ਨੂੰ ਹਰ ਸੰਭਵ ਸਹੂਲਤ ਦੇਣ ਦਾ ਯਤਨ ਕੀਤਾ ਜਾਵੇਗਾ।
ਇਹ ਜਾਣਕਾਰੀ ਜੁਆਇੰਟ ਕਮਿਸ਼ਨਰ ਕਮ ਸਹਾਇਕ ਰਿਟਰਨਿੰਗ ਅਫਸਰ ਸਵਾਤੀ ਟਿਵਾਣਾ ਵੱਲੋਂ ਸਾਂਝੀ ਕੀਤੀ ਗਈ ਹੈ। ਇਹ ਨਿਗਮ ਜ਼ੋਨ ਬੀ ‘ਚ ਆਉਣ ਵਾਲੇ ਸਾਰੇ ਇਲਾਕਿਆਂ ‘ਚ ਰਹਿ ਰਹੇ ਵੋਟਰਾਂ ਨੂੰ ਇਲੈਕਸ਼ਨ ਵਿਭਾਗ ਨਾਲ ਸਬੰਧਿਤ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਮੀਟਿੰਗ ਨੂੰ ਸੰਬੋਧਿਤ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਜੇਕਰ ਵੋਟਰਾਂ ਨੂੰ ਪੋਲਿੰਗ ਸਟੇਸ਼ਨ ‘ਤੇ ਪਹਿਲਾਂ ਸਮੱਸਿਆ ਆਈ ਹੈ ਤਾਂ ਉਹ ਵੀ ਉਨ੍ਹਾਂ ਨੂੰ ਦੱਸ ਸਕਦੇ ਹਨ ਤਾਂ ਕਿ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਦੂਰ ਕਰਵਾਈਆਂ ਜਾਣ। ਇਸ ਮੌਕੇ ਪਹੁੰਚੇ ਵਿਧਾਇਕ ਸੰਜੈ ਤਲਵਾੜ ਵੱਲੋਂ ਸਟਾਫ ਨੂੰ ਕਿਹਾ ਗਿਆ ਕਿ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਵੋਟ ਕਟਵਾਉਣ, ਨਵੀਂ ਵੋਟ ਬਣਾਉਣ, ਵੋਟਰ ਕਾਰਡ ‘ਚ ਗਲਤੀ ਠੀਕ ਕਰਵਾਉਣ ਤੋਂ ਇਲਾਵਾ ਹੋਰ ਸਬੰਧਿਤ ਸਮੱਸਿਆਵਾਂ ਦੂਰ ਕਰਨ ਲਈ ਅਫਸਰ ਕੰਮ ਕਰਨਗੇ।