STF team arrest heroin smugglers: ਲੁਧਿਆਣਾ (ਤਰਸੇਮ ਭਾਰਦਵਾਜ)-ਨਸ਼ਿਆ ਖਿਲਾਫ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੇ ਸਮੱਗਲਰਾਂ ਖਿਲਾਫ ਡੰਡਾ ਕੱਸ ਲਿਆ ਹੈ, ਜਿਸ ਦੇ ਤਹਿਤ ਹੁਣ ਇੱਥੇ ਐੱਸ.ਟੀ.ਐੱਫ ਟੀਮ ਨੇ 3 ਨਸ਼ਿਆਂ ਦੇ ਸੌਦਾਗਰਾਂ ਨੂੰ ਰੰਗੇ ਹੱਥੀ ਦਬੋਚ ਲਿਆ। ਸਮੱਗਲਰਾਂ ਕੋਲੋਂ ਮੌਕੇ ‘ਤੇ 450 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਏ, ਜਿਸ ਦੀ ਕੀਮਤ ਪੌਣੇ 3 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਮੱਗਲਰ 3 ਦੋਸਤ ਦੱਸੇ ਜਾ ਰਹੇ ਹਨ, ਜੋ ਕਿ ਇਕੱਠੇ ਮਿਲੇ ਕੇ ਪਿਛਲੇ ਇਕ ਸਾਲ ਤੋਂ ਇਹ ਧੰਦਾ ਕਰ ਰਹੇ ਸੀ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਮੁਨੀਸ਼ ਰਿਯਾਤ ਨੂੰ ਗੁਪਤ ਸੂਚਨਾ ਮਿਲੀ ਸੀ ਕਿ 3 ਦੋਸਤ ਆਪਸ ਰਲ ਕੇ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ ਅਤੇ ਇਹ ਲੋਕ ਅੱਜ ਵੀ ਨਸ਼ੇ ਦੀ ਸਪਲਾਈ ਦੇਣ ਲਈ ਮੋਤੀਨਗਰ ਪਾਰਕ ‘ਚ ਆ ਰਹੇ ਹਨ। ਇਸ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਤਰੁੰਤ ਉਸ ਥਾਂ ‘ਤੇ ਪਹੁੰਚੇ ਅਤੇ 3 ਸਮੱਗਲਰਾਂ ਨੂੰ ਕਾਬੂ ਕਰ ਲਿਆ। ਸਮੱਗਲਰਾਂ ਕੋਲੋਂ 450 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਜਾਂਚ ਅਧਿਕਾਰੀ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਸਮੱਗਲਰਾਂ ‘ਤੇ ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਐੱਸ.ਟੀ.ਐੱਫ ਮੋਹਾਲੀ ‘ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਨਿਤਿਆਨੰਦ ਉਰਫ ਗਾਂਧੀ, ਦੀਪਕ ਉਰਫ ਬਿੱਲਾ ਅਤੇ ਗੌਰਵ ਉਰਫ ਗੋਰਾ ਦੇ ਰੂਪ ‘ਚ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮਾਂ ਨੂੰ ਰਿਮਾਂਡ ‘ਤੇ ਲੈ ਲਿਆ ਹੈ ਅਤੇ ਪੁੱਛਗਿੱਛ ਜਾਰੀ ਹੈ। ਇੰਨਾ ਹੀ ਨਹੀਂ ਪੁਲਿਸ ਨੇ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਦੇਖੋ–