student committed suicide hanging tie: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਉਸ਼ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਬਾਰ੍ਹਵੀਂ ‘ਚ ਪੜ੍ਹਦੇ ਵਿਦਿਆਰਥੀ ਵੱਲੋਂ ਟਾਈ ਨਾਲ ਫਾਹਾ ਲੈ ਕੇ ਜੀਵਨਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਸ਼ਿਵਮ ਪਾਲ ਵਜੋਂ ਹੋਈ, ਜਿਸ ਦੀ ਉਮਰ 18 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।ਮ੍ਰਿਤਕ ਵਿਦਿਆਰਥੀ ਸਾਹਨੇਵਾਲ ਦੇ ਕੰਗਣਵਾਲ ਇਲਾਕੇ ਵਿੱਚ ਸਥਿਤ ਮੁਹੱਲਾ ਅੰਬੇਦਕਰ ਨਗਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤੀ ਗਈ।
ਦੱਸ ਦੇਈਏ ਕਿ ਇਸ ਘਟਨਾ ਦਾ ਉਦੋਂ ਪਤਾ ਲੱਗਿਆ ਜਦੋਂ ਉਸਦਾ ਪਿਤਾ ਸ਼ਿਵਮ ਨੂੰ ਬੁਲਾਉਣ ਲਈ ਉਸਦੇ ਕਮਰੇ ਵਿਚ ਗਿਆ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ ਅਤੇ ਟਾਈ ਨਾਲ ਫਾਹਾ ਲਿਆ ਹੋਇਆ ਸੀ। ਮ੍ਰਿਤਕ ਦਾ ਪਿਤਾ ਹੌਜ਼ਰੀ ਵਰਕਰ ਹੈ ਅਤੇ ਉਸ ਦੇ ਦੋ ਲੜਕੇ ਅਤੇ ਇਕ ਲੜਕੀ ਹੈ | ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਜਾਂਚ ਕੀਤੀ ਜਾਂਦੀ ਹੈ, ਪਰ ਖੁਦਕੁਸ਼ੀ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਦੇਖੋ-–