students corona positive chaunta school: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ਦੇ ਸਕੂਲਾਂ ‘ਚ ਕੋਰੋਨਾਵਾਇਰਸ ਦਾ ਕਹਿਰ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ, ਮਿਲੀ ਜਾਣਕਾਰੀ ਮੁਤਾਬਕ ਹੁਣ ਇਕ ਹੋਰ ਸਕੂਲ ਵੀ ਕੋਰੋਨਾ ਦੀ ਲਪੇਟ ‘ਚ ਆ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਮਲੇਰੀਆ ਅਫ਼ਸਰ ਡਾ. ਰਾਮੇਸ਼ ਭਗਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਂਤਾ ਦੇ 15 ਬੱਚੇ ਅਤੇ ਇੱਕ ਅਧਿਆਪਕ ਸਮੇਤ ਇੱਕ ਚਪੜਾਸੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ । ਉਨ੍ਹਾਂ ਨੇ ਅੱਗੇ ਇਹ ਵੀ ਦੱਸਿਆ ਕਿ ਸਕੂਲ ‘ਚ ਲੈਬ ਜਾਂਚ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪਾਜ਼ੀਟਿਵ ਮਿਲੇ ਵਿਦਿਆਰਥੀ 11 ਅਤੇ 12ਵੀਂ ਜਮਾਤ ਦੇ ਹਨ, ਜਿਨ੍ਹਾਂ ਨੂੰ ਹੋਮ ਕੁਆਰੰਟਾਈਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸਕੂਲ ‘ਚ 745 ਵਿਦਿਆਰਥੀ ਹਨ, ਜਿਨ੍ਹਾਂ ‘ਚ 410 ਵਿਦਿਆਰਥੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ। ਇਹ ਸਾਰੇ ਵਿਦਿਆਰਥੀ ਵੱਖ-ਵੱਖ ਪਿੰਡਾਂ ਦੇ ਦੱਸੇ ਜਾ ਰਹੇ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਪਾਜ਼ੀਟਿਵ ਆਏ ਵਿਦਿਆਰਥੀਆਂ ਦੇ ਸੰਪਰਕ ਟ੍ਰੇਸਿੰਗ ‘ਚ ਜੁੱਟ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ 2 ਵਿਦਿਆਰਥੀ ਪਾਜ਼ੀਟਿਵ ਮਿਲੇ ਸੀ। ਇਸ ਤੋਂ ਪਹਿਲਾਂ ਸੇਖੋਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 16 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਜਾ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਜਦੋਂ ਤੋਂ ਸਕੂਲ ਖੁੱਲ੍ਹੇ ਹਨ ਉਦੋਂ ਤੋਂ ਹੀ ਕੋਰੋਨਾ ਮਰੀਜ਼ ਆਏ ਦਿਨ ਸਾਹਮਣੇ ਆ ਰਹੇ ਹਨ। ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਪਾਜ਼ੀਟਿਵ ਪਾਏ ਜਾ ਰਹੇ ਹਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਅਤੇ ਸਿਹਤ ਵਿਭਾਗ ‘ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ ਹੈ।
ਇਹ ਵੀ ਦੇਖੋ–