students visit schools DC: ਲੁਧਿਆਣਾ (ਤਰਸੇਮ ਭਾਰਦਵਾਜ)- ਅਨਲਾਕ-4 ‘ਚ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰਾਂ ਨੂੰ ਸਕੂਲ ਖੋਲਣ ਦੀ ਆਗਿਆ ਦੇ ਦਿੱਤੀ ਹੈ। ਇਸ ਦੇ ਮੱਦੇਨਜ਼ਰ 21 ਸਤੰਬਰ ਤੋਂ ਦੇਸ਼ ਦੇ ਕੁਝ ਸੂਬਿਆਂ ‘ਚ ਸਕੂਲ ਖੋਲੇ ਜਾ ਰਹੇ ਹਨ ਹਾਲਾਂਕਿ ਸਕੂਲ ਖੋਲਣੇ ਜਾਂ ਨਾ ਖੋਲਣ ਦਾ ਫੈਸਲਾ ਲੈਣ ਦਾ ਅਧਿਕਾਰ ਸੂਬਾ ਸਰਕਾਰ ‘ਤੇ ਹੈ। ਇਸ ਦੌਰਾਨ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਗਾਈਡਲਾਈਨ ਨੂੰ ਜ਼ਿਲ੍ਹੇ ‘ਚ ਵੀ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ 9ਵੀਂ ਤੋਂ 12ਵੀਂ ਕਲਾਸ ਤੱਕ ਦੇ ਵਿਦਿਆਰਥੀ ਆਪਣੇ ਅਧਿਆਪਕਾਂ ਤੋਂ ਗਾਈਡਲਾਈਨ ਲੈਣ ਲਈ ਜਾ ਸਕਣਗੇ, ਜਿਸ ਲਈ ਬੱਚਿਆਂ ਦੇ ਮਾਤਾ-ਪਿਤਾ ਵੱਲੋਂ ਲਿਖਤੀ ਇਜਾਜ਼ਤ ਦੇਣੀ ਲਾਜ਼ਮੀ ਹੋਵੇਗੀ।
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਜਾਰੀ ਨਿਰਦੇਸ਼ ਅਨੁਸਾਰ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ 8 ਸਤੰਬਰ ਨੂੰ ਜਾਰੀ ਐਸ.ਓ.ਪੀ. ਅਨੁਸਾਰ ਉਕਤ ਇਜਾਜ਼ਤ ਦਿੱਤੀ ਹੈ, ਜਦਕਿ ਕੰਟੇਨਮੈਂਟ ਜੋਨ ਦੇ ਸਕੂਲਾਂ ਲਈ ਮਨਾਹੀ ਜਾਰੀ ਰਹੇਗੀ ਫਿਲਹਾਲ ਜਿਆਦਾਤਰ ਸਕੂਲ ਪੰਜਾਬ ਸਰਕਾਰ ਦੀਆਂ ਗਾਈਡਲਾਈਨਜ਼ ਦਾ ਇੰਤਜ਼ਾਰ ਕਰ ਰਹੇ ਹਨ, ਕਿਉਂਕਿ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਚੱਲਦਿਆਂ ਮਾਪੇ ਹੁਣ ਵੀ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਤਿਆਰ ਨਹੀਂ ਹਨ।
ਉਨ੍ਹਾਂ ਨੇ ਕਿਹਾ ਨੈਸ਼ਨਲ ਇੰਸਟੀਚਿਊਟ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਸਮਾਲ ਬਿਜ਼ਨਸ ਡਿਵੈਲਪਮੈਂਟਜ਼ (ਐਨ. ਆਈ. ਈ. ਐੱਸ. ਬੀ. ਯੂ. ਡੀ.), ਇੰਡੀਅਨ ਇੰਸਟੀਚਿਊਟ ਆਫ ਐਂਟਰਪ੍ਰਨਿਓਰਸ਼ਿਪ (ਆਈ. ਆਈ. ਈ.) ਅਤੇ ਉਨ੍ਹਾਂ ਦੇ ਸਿਖਲਾਈ ਦੇਣ ਵਾਲੇ ਵਾਲਿਆਂ ਨੂੰ ਵੀ 21 ਸਤੰਬਰ 2020 ਤੋਂ ਆਗਿਆ ਦਿੱਤੀ ਗਈ ਹੈ, ਜੋ ਉਪਰੋਕਤ ਐਸ.ਓ.ਪੀਜ਼ ਦੀ ਸਖਤੀ ਨਾਲ ਪਾਲਣਾ ਕਰਨ ਦੇ ਅਧੀਨ ਹੈ। ਉੱਚ ਵਿਦਿਅਕ ਸੰਸਥਾਵਾਂ ਨੂੰ ਰੀਸਰਚ ਸਕੋਲਰ (ਪੀ.ਐਚ.ਡੀ.) ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ ਕੇਵਲ ਟੈਕਨੀਕਲ ਅਤੇ ਪ੍ਰੋਫੈਸ਼ਨਲ ਪ੍ਰੋਗਰਾਮ ਜਿਨ੍ਹਾਂ ਲਈ ਲੈਬਾਰਟਰੀ/ਪ੍ਰਯੋਗਸ਼ਾਲਾਵਾਂ ਦੀ ਜ਼ਰੂਰਤ ਹੈ, ਉਸ ਨੂੰ ਖੋਲ੍ਹਣ ਦੀ ਆਗਿਆ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਓਪਨ ਏਅਰ ਥੀਏਟਰਾਂ ਨੂੰ ਸਮਾਜਿਕ ਦੂਰੀ ਤੇ ਮਾਸਕ ਦੀ ਵਰਤੋਂ ਕਰਦੇ ਹੋਏ ਖੁੱਲ੍ਹਣ ਦੀ ਆਗਿਆ ਹੋਵੇਗੀ। ਸਿਨੇਮਾ ਹਾਲ, ਸਵੀਮਿੰਗ ਪਾਰਕ, ਥੀਏਟਰ ਤੇ ਅਜਿਹੇ ਹੋਰ ਸਥਾਨ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਦੁਆਰਾ 9 ਸਤੰਬਰ 2020 ਨੂੰ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਐਤਵਾਰ ਦੇ ਕਰਫਿਊ/ਬੰਦ ਨੇ ਸ਼ਹਿਰੀ ਖੇਤਰਾਂ ‘ਚ ਵਾਧੂ ਪਾਬੰਦੀਆਂ ਜਾਰੀ ਰਹਿਣਗੀਆਂ।