surya grahan fair 2020: ਮਾਨਸਾ, 19 ਜੂਨ : ਧਾਰਮਿਕ ਸਥਾਨ ਹੋਣ ਕਾਰਨ ਕੂਰਕਸ਼ੇਤਰ ਵਿਖੇ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਦੁਆਰਾ ਬ੍ਰਹਮਸਰੋਵਰ ਵਿਚ ਪਵਿੱਤਰ ਇਸ਼ਨਾਨ ਕੀਤਾ ਜਾਂਦਾ ਹੈ। ਇਸ ਸਾਲ 21 ਜੂਨ 2020 ਨੂੰ ਲੱਗਣ ਵਾਲੇ ਸੂਰਜਗ੍ਰਹਿਣ ਵਿਚ ਅਣਗਿਣਤ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ ਹੈ। ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਭਾਰਤ ਸਰਕਾਰ ਦੁਆਰਾ ਕੋਵਿਡ-19 ਨੂੰ ਇਕ ਮਹਾਂਮਾਰੀ ਘੋਸ਼ਿਤ ਕੀਤਾ ਜਾ ਚੁੱਕਾ ਹੈ। ਇਸ ਬਾਰੇ ਗ੍ਰਹਿ ਵਿਭਾਗ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਭਾਰਤ ਸਰਕਾਰ ਦੁਆਰਾ ਕੋਵਿਡ-19 ਦੇ ਸਬੰਧ ਵਿਚ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ, ਕੂਰਕਸ਼ੇਤਰ, ਹਰਿਆਣਾ ਸਰਕਾਰ ਦੁਆਰਾ ਸੂਰਜਗ੍ਰਹਿਣ ਮੇਲੇ ਦਾ ਆਯੋਜਨ ਨਾ ਕੀਤੇ ਜਾਣ ਦਾ ਫੈਸਲਾ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਸ ਸਾਲ ਜ਼ਿਲ੍ਹਾ ਪ੍ਰਸ਼ਾਸਨ, ਕੂਰਕਸ਼ੇਤਰ ਦੁਆਰਾ ਸੂਰਜ ਗ੍ਰਹਿਣ ਮੇਲੇ ਦਾ ਆਯੋਜਨ ਨਹੀਂ ਕੀਤਾ ਜਾ ਰਿਹਾ, ਇਸ ਲਈ ਸ਼ਰਧਾਲੂਆਂ ਨੂੰ ਬੇਨਤੀ ਹੈ ਕਿ ਉਹ ਉੱਥੇ ਨਾ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।